21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਡੀ.ਏ.ਪੀ. ਖਾਦ ਦੀ ਘਾਟ ਨੇ ਕਿਸਾਨਾਂ 'ਚ ਪੈਦਾ ਕੀਤੀ ਬੇਚੈਨੀ-ਐਡਵੋਕੇਟ ਧਾਰਨੀ

Ad Position 21
No active advertisement
ਅਜੀਤ ਡੈਸਕ 02-11-2025
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਾ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਬੇਮੌਸਮੀ ਬਰਸਾਤ ਅਤੇ ਫ਼ਸਲੀ ਰੋਗਾਂ ਕਾਰਨ ਝੋਨੇ ਦੀ ਫ਼ਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਅਤੇ ਹੁਣ ਖੇਤੀਬਾੜੀ ਸਹਿਕਾਰੀ ਸਭਾਵਾਂ ਵਿਚ ਡੀ.ਏ.ਪੀ. ਖਾਦ ਦੀ ਵੱਡੀ ਘਾਟ ਕਾਰਨ ਕਿਸਾਨਾਂ 'ਚ ਬੇਚੈਨੀ ਪਾਈ ਜਾ ਰਹੀ ਹੈ | ਕਿਉਂਕਿ ਜੇਕਰ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ 'ਚੋਂ ਸਮੇਂ ਸਿਰ ਡੀ.ਏ.ਪੀ. ਖਾਦ ਨਾ ਮਿਲੀ ਤਾਂ ਕਣਕ ਦੀ ਬਿਜਾਈ ਪਛੜ ਜਾਵੇਗੀ | ਪਰ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ 'ਆਪ' ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ | ਉਨ੍ਹਾਂ ਕਿਹਾ ਕਿ ਚਾਈਨਾ ਵਾਇਰਸ, ਹਲਦੀ ਰੋਗ ਤੇ ਹੋਰ ਬਿਮਾਰੀਆਂ ਕਾਰਨ ਝੋਨੇ ਦੀ ਫ਼ਸਲ ਦੇ ਪੱਧਰ 'ਤੇ ਹੋਏ ਨੁਕਸਾਨ ਕਾਰਨ ਕਿਸਾਨ ਪ੍ਰੇਸ਼ਾਨ ਹਨ ਕਿਉਂਕਿ ਝੋਨੇ ਦਾ ਝਾੜ ਲਗਪਗ 40 ਫ਼ੀਸਦੀ ਘੱਟ ਰਿਹਾ ਹੈ ਅਤੇ ਹੁਣ ਕਣਕ ਦੀ ਬਿਜਾਈ ਦਾ ਸਮਾਂ ਹੈ ਤਾਂ ਸਹਿਕਾਰੀ ਸਭਾਵਾਂ ਵਿਚੋਂ ਖਾਦ ਨਹੀਂ ਮਿਲ ਰਹੀ | ਐਡਵੋਕੇਟ ਧਾਰਨੀ ਨੇ ਦੱਸਿਆ ਕਿ ਕਿਸਾਨਾਂ ਨੂੰ ਡੀ.ਏ.ਪੀ. ਖ਼ਰੀਦਣ ਲਈ ਵਾਰ-ਵਾਰ ਸਭਾਵਾਂ ਦੇ ਚੱਕਰ ਕੱਟਣ ਦੇ ਬਾਵਜੂਦ ਵੀ ਖਾਦ ਨਹੀਂ ਮਿਲ ਰਹੀ, ਜਦੋਂਕਿ ਡੀ.ਏ.ਪੀ. ਖਾਦ ਦੀ ਕਾਲਾ ਬਾਜ਼ਾਰੀ ਹੋਣ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ ਅਤੇ ਖਾਦ ਦੇ ਨਾਲ ਕਿਸਾਨਾਂ ਸਿਰ ਬੇਲੋੜੀਆਂ ਵਸਤਾਂ ਵੀ ਮੜ੍ਹੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਤੇ ਲੋੜੀਂਦੀ ਮਾਤਰਾ ਵਿਚ ਖਾਦ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਸਰਕਾਰ ਕਿਸਾਨਾਂ ਦੇ ਇਸ ਗੰਭੀਰ ਮਸਲੇ ਪ੍ਰਤੀ ਗੰਭੀਰ ਨਹੀਂ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਹਿਕਾਰੀ ਸਭਾਵਾਂ ਅੰਦਰ ਸਮੇਂ ਸਿਰ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਲੋੜੀਂਦੀ ਸਪਲਾਈ ਤੁਰੰਤ ਯਕੀਨੀ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮੌਕੇ ਪੁਲਿਸ ਨੇ ਮੈਰਾਥਨ ਦੌੜ ਕਰਵਾਈ ਅਗਲੀ ਖ਼ਬਰ ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਵਾਗਤ
Ad Position 24