21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਰਾਸ਼ਟਰੀ ਏਕਤਾ ਦਿਵਸ ਮੌਕੇ ਪੁਲਿਸ ਨੇ ਮੈਰਾਥਨ ਦੌੜ ਕਰਵਾਈ

Ad Position 21
No active advertisement
ਅਜੀਤ ਡੈਸਕ 02-11-2025
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਰਾਜਿੰਦਰ ਸਿੰਘ)-ਰਾਸ਼ਟਰੀ ਏਕਤਾ ਦਿਵਸ ਅਤੇ ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਸ਼ਤਾਬਦੀ ਮੌਕੇ ਬਡਾਲੀ ਆਲਾ ਸਿੰਘ ਵਿਖੇ ਡੀ.ਐਸ.ਪੀ. ਬਸੀ ਪਠਾਣਾਂ ਰਾਜ ਕੁਮਾਰ ਦੀ ਅਗਵਾਈ ਵਿਚ ਮੈਰਾਥਨ ਦੌੜ ਕਰਵਾਈ ਗਈ | ਇਹ ਮੈਰਾਥਨ ਦੌੜ ਬਡਾਲੀ ਆਲਾ ਸਿੰਘ ਤੋਂ ਸ਼ੁਰੂ ਹੋ ਕੇ ਇਸਰਹੇਲ ਜਾ ਕੇ ਸਮਾਪਤ ਹੋਈ | ਇਸ ਮੌਕੇ ਐਸ.ਐਚ.ਓ. ਬਡਾਲੀ ਆਲਾ ਸਿੰਘ ਹਰਕੀਰਤ ਸਿੰਘ, ਸਟੇਟ ਐਵਾਰਡੀ ਨੌਰੰਗ ਸਿੰਘ, ਮਨਜੀਤ ਸਿੰਘ ਲੋਹਾਖੇੜੀ, ਮਨਪ੍ਰੀਤ ਸਿੰਘ ਬਡਾਲੀ ਮਾਈ ਕੀ ਬਲਜੀਤ ਸਿੰਘ ਅੱਤੇਵਾਲੀ ਸਮੇਤ ਵੱਡੀ ਗਿਣਤੀ ਵਿਚ ਪੁਰਸ਼ ਤੇ ਮਹਿਲਾ ਕਰਮਚਾਰੀਆਂ ਤੇ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਹਰਕੀਰਤ ਸਿੰਘ ਐਸ.ਐਚ.ਓ. ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਜਿਨ੍ਹਾਂ ਨੂੰ ਲੋਹ ਪੁਰਸ਼ ਵੀ ਕਿਹਾ ਜਾਂਦਾ ਹੈ, ਦਾ ਭਾਰਤ ਨੂੰ ਇਕਜੁੱਟ ਕਰਨ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ, ਕਿਉਂਕਿ ਉਸ ਸਮੇਂ ਪੂਰਾ ਭਾਰਤ 562 ਰਿਆਸਤਾਂ ਵਿਚ ਵੰਡਿਆ ਹੋਇਆ ਸੀ | ਵੱਲਭ ਭਾਈ ਪਟੇਲ ਨੇ ਸਾਰੀਆਂ ਰਿਆਸਤਾਂ ਨੂੰ ਖ਼ਤਮ ਕਰਕੇ ਇਕ ਰਾਸ਼ਟਰ ਦਾ ਨਿਰਮਾਣ ਕੀਤਾ ਸੀ | ਉਨ੍ਹਾਂ ਕਿਹਾ ਕਿ ਅੱਜ ਵੀ ਏਕਤਾ ਦੀ ਬਹੁਤ ਵੱਡੀ ਲੋੜ ਹੈ, ਇਸ ਕਰਕੇ ਅੱਜ ਰਨ ਫ਼ਾਰ ਯੂਨਿਟੀ ਦਾ ਆਯੋਜਨ ਕੀਤਾ ਗਿਆ ਹੈ | ਇਸ ਮੌਕੇ 'ਤੇ ਵਰਿੰਦਰ ਸਿੰਘ ਭੰਗੂ, ਗੁਰਿੰਦਰ ਰੰਧਾਵਾ, ਅਵਤਾਰ ਸਿੰਘ, ਪਿ੍ੰਸੀਪਲ ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸਮੇਤ ਇਲਾਕੇ ਦੇ ਨੌਜਵਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਵਸ ਮੌਕੇ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਅਗਲੀ ਖ਼ਬਰ ਡੀ.ਏ.ਪੀ. ਖਾਦ ਦੀ ਘਾਟ ਨੇ ਕਿਸਾਨਾਂ 'ਚ ਪੈਦਾ ਕੀਤੀ ਬੇਚੈਨੀ-ਐਡਵੋਕੇਟ ਧਾਰਨੀ
Ad Position 24