22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਧਾਇਕ ਗੈਰੀ ਬੜਿੰਗ ਨੇ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਵਸ ਮੌਕੇ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ

Ad Position 21
No active advertisement
ਅਜੀਤ ਡੈਸਕ 02-11-2025
ਮੰਡੀ ਗੋਬਿੰਦਗੜ੍ਹ, 1 ਨਵੰਬਰ (ਇਕਬਾਲਦੀਪ ਸੰਧੂ)- ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਸ੍ਰੀ ਖਾਟੂ ਸ਼ਿਆਮ ਦੇ ਪਵਿੱਤਰ ਜਨਮ ਦਿਵਸ ਦੇ ਸ਼ੁੱਭ ਮੌਕੇ 'ਤੇ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ | ਵਿਧਾਇਕ ਗੈਰੀ ਬੜਿੰਗ ਨੇ ਹਾਰੇ ਕਾ ਸਹਾਰਾ ਸੇਵਾ ਸੰਘ ਵਲੋਂ ਲਗਾਏ ਗਏ ਅਤੁੱਟ ਭੰਡਾਰੇ ਮੌਕੇ ਕਿਹਾ ਕਿ ਸ੍ਰੀ ਖਾਟੂ ਸ਼ਿਆਮ, ਜਿਨ੍ਹਾਂ ਨੂੰ 'ਹਾਰੇ ਕਾ ਸਹਾਰਾ' ਵੀ ਕਿਹਾ ਜਾਂਦਾ ਹੈ, ਦਾ ਜੀਵਨ ਸਾਨੂੰ ਸਚਾਈ, ਸੇਵਾ ਤੇ ਦਇਆ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਖਾਟੂ ਸ਼ਿਆਮ ਦੇ ਇਸ ਪਵਿੱਤਰ ਦਿਹਾੜੇ 'ਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਸਮਾਜ ਵਿਚ ਖ਼ੁਸ਼ਹਾਲੀ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਸਮਾਗਮਾਂ ਤੇ ਲੰਗਰਾਂ 'ਚ ਸੇਵਾ ਕਰਨ ਵਾਲੀਆਂ ਸੰਸਥਾਵਾਂ ਅਤੇ ਸੇਵਾਦਾਰਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਕਨੂੰ ਸ਼ਰਮਾ, ਕਿ੍ਸ਼ਨ ਵਰਮਾ, ਰਮੇਸ਼ ਧਾਰੀਵਾਲ, ਦੀਪੂ ਸਾਗਰ, ਅਜੇ ਕੁਮਾਰ, ਬਲਵੀਰ ਮਾਲੜਾ, ਪੰਕਜ ਸ਼ਰਮਾ, ਮੋਹਿਤ ਮਿੱਤਲ ਤੇ ਰਾਹੁਲ ਤਿਵਾੜੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮੌਕੇ ਪੁਲਿਸ ਨੇ ਮੈਰਾਥਨ ਦੌੜ ਕਰਵਾਈ
Ad Position 24