22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਥਕ ਉਮੀਦਵਾਰ ਮਨਦੀਪ ਸਿੰਘ ਦੇ ਸਮਰਥਕਾਂ 'ਤੇ ਹਕੂਮਤੀ ਦਬਾਅ ਪਾ ਕੇ 'ਆਪ' ਨੇ ਚੋਣ ਨਤੀਜੇ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲੀ-ਟਿਵਾਣਾ

Ad Position 21
No active advertisement
ਅਜੀਤ ਡੈਸਕ 02-11-2025
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਪੰਜਾਬ ਸਰਕਾਰ 'ਤੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਪੰਥਕ ਉਮੀਦਵਾਰ ਮਨਦੀਪ ਸਿੰਘ ਦੇ ਸਮਰਥਕਾਂ 'ਤੇ ਹਕੂਮਤੀ ਦਬਾਅ ਪਾਉਣ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਅਜਿਹੇ ਗੈਰ ਕਾਨੂੰਨੀ ਹੱਥਕੰਡੇ ਅਪਨਾ ਕੇ ਚੋਣ ਨਤੀਜੇ ਦੇ ਐਲਾਨ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਕਰ ਲਈ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਸਮੇਂ ਪੰਥਕ ਉਮੀਦਵਾਰ ਮਨਦੀਪ ਸਿੰਘ ਦੇ ਪੱਖ ਵਿਚ ਚੱਲਣ ਵਾਲੇ ਬਹੁਗਿਣਤੀ ਵੋਟਰਾਂ 'ਤੇ ਗੈਰ ਕਾਨੂੰਨੀ ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ, ਜਿਸ ਤੋਂ ਸਪਸ਼ਟ ਹੈ ਕਿ ਆਮ ਆਦਮੀ ਪਾਰਟੀ ਬੌਖਲਾਹਟ ਵਿਚ ਆ ਕੇ ਅਜਿਹੇ ਅਮਲ ਕਰ ਰਹੀ ਹੈ | ਸ. ਟਿਵਾਣਾ ਨੇ ਪੰਥਕ ਉਮੀਦਵਾਰ ਮਨਦੀਪ ਸਿੰਘ ਦੇ ਹੱਕ ਵਿਚ ਖੜ੍ਹੀ ਹੋਈ ਵੱਡੀ ਲਹਿਰ ਤੋਂ ਘਬਰਾ ਕੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਸਮਰਥਕਾਂ 'ਤੇ ਗੈਰ ਕਾਨੂੰਨੀ ਢੰਗ ਨਾਲ ਦਬਾਅ ਪਾਉਣ ਦੇ ਅਮਲਾਂ 'ਤੇ ਗਹਿਰਾ ਦੁੱਖ ਜ਼ਾਹਿਰ ਕਰਦਿਆਂ ਚੋਣ ਕਮਿਸ਼ਨ ਪੰਜਾਬ ਨੂੰ ਇਸ ਮੁੱਦੇ 'ਤੇ ਆਪਣੀ ਸਕਰੀਨਿੰਗ ਕਰਦੇ ਹੋਏ ਚੋਣ ਨੂੰ ਸਾਫ਼ ਸੁਥਰੀ ਤੇ ਪਾਰਦਰਸ਼ਤਾ ਢੰਗ ਨਾਲ ਕਰਵਾਉਣ ਦੀ ਅਪੀਲ ਕੀਤੀ | ਸ. ਟਿਵਾਣਾ ਨੇ ਸਮੁੱਚੀਆਂ ਪੰਥਕ ਜਥੇਬੰਦੀਆਂ ਅਤੇ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜਦੋਂ ਹੁਕਮਰਾਨ ਧਿਰ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਗੈਰ ਕਾਨੂੰਨੀ ਅਤੇ ਗੈਰ ਸਮਾਜਿਕ ਹੱਥਕੰਡੇ ਵਰਤਣ 'ਤੇ ਉਤਰ ਆਵੇ ਤਾਂ ਹਰ ਸਿੱਖ ਤੇ ਪੰਜਾਬੀ ਨੂੰ ਆਪਣਾ ਇਨਸਾਨੀ ਫ਼ਰਜ਼ ਸਮਝਕੇ ਜ਼ਿਆਦਤੀਆਂ ਵਿਰੁੱਧ ਪਹਿਰਾ ਦਿੰਦੇ ਹੋਏ ਹਰ ਵੋਟਰ ਨਾਲ ਸੰਪਰਕ ਕਰਕੇ ਸੱਚ ਦੀ ਫ਼ਤਹਿ ਕਰਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਉਮੀਦਵਾਰ ਦੀ ਤਰਨ ਤਾਰਨ ਜ਼ਿਮਨੀ ਚੋਣ 'ਚ ਹੋਵੇਗੀ ਵੱਡੀ ਜਿੱਤ-ਲੱਕੀ ਭਲਵਾਨ, ਹਰਦੀਪ ਮਛਰਾਏ <br/> ਅਗਲੀ ਖ਼ਬਰ ਮਨਿਸਟ੍ਰੀਅਲ ਯੂਨੀਅਨ ਸਿੱਖਿਆ ਵਿਭਾਗ ਦੀ ਸਬ ਕਮੇਟੀ ਨਾਲ ਮੀਟਿੰਗ
Ad Position 24