ਅਮਲੋਹ, 1 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਤੋਂ 'ਆਪ' ਦੇ ਸੀਨੀਅਰ ਆਗੂ ਭਲਵਾਨ ਯਾਦਵਿੰਦਰ ਸਿੰਘ ਲੱਕੀ ਸਲਾਣਾ ਅਤੇ ਸਰਪੰਚ ਹਰਦੀਪ ਸਿੰਘ ਮਛਰਾਏ ਬਲਾਕ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰਨ ਤਾਰਨ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ 'ਆਪ' ਦੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਵਰਕਰ ਪੂਰੇ ਜੋਸ਼ ਨਾਲ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਨੇ ਲੋਕਾਂ ਲਈ ਕਈ ਸੁਵਿਧਾਵਾਂ ਜਿਵੇਂ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਅਤੇ ਸਿੱਖਿਆ ਵਿਚ ਸੁਧਾਰ ਦਿੱਤੇ ਹਨ, ਜਿਸ ਨਾਲ ਲੋਕ ਖ਼ੁਸ਼ ਹਨ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੇ ਆਮ ਜਨਤਾ ਦਾ ਭਰੋਸਾ ਜਿੱਤਿਆ ਹੈ | ਜਿਸ ਕਰਕੇ ਚੋਣਾਂ ਵਿਚ 'ਆਪ' ਦੀ ਜਿੱਤ ਪੱਕੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਤਰਨਤਾਰਨ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 'ਆਪ' ਦੇ ਉਮੀਦਵਾਰ ਦੇ ਹੱਕ ਵਿਚ ਵੋਟ ਦੇਣ |