ਸਮਾਣਾ, 1 ਨਵੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਪਿਛਲੇ 24 ਘੰਟਿਆਂ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਵਿਰੁੱਧ ਤਿੰਨ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ | ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਮਰੋੜੀ ਵਿਖੇ ਮੌਕੇ 'ਤੇ ਜਾ ਕੇ ਵੇਖਿਆ ਕਿ ਨਾ-ਮਾਲੂਮ ਵਿਅਕਤੀ ਜਾਂ ਵਿਅਕਤੀਆਂ ਵਲੋ ਆਪਣੇ ਖੇਤਾਂ ਵਿਚ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ਸੀ | ਇਸ ਤਰ੍ਹਾਂ ਪਿੰਡ ਅਚਰਾਲ ਖੁਰਦ ਵਿਖੇ ਨਾ-ਮਾਲੂਮ ਵਿਅਕਤੀ ਜਾਂ ਵਿਅਕਤੀਆਂ ਵਲੋ ਆਪਣੇ ਖੇਤਾਂ ਵਿਚ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਸੀ | ਇਕ ਹੋਰ ਮਾਮਲੇ ਵਿਚ ਪਿੰਡ ਅਸਮਾਨਪੁਰ ਵਿਖੇ ਮੌਕਾ ਵੇਖਿਆ ਕਿ ਨਾ-ਮਾਲੂਮ ਵਿਅਕਤੀ ਜਾਂ ਵਿਅਕਤੀਆਂ ਵਲੋ ਆਪਣੇ ਖੇਤਾਂ ਵਿੱਚ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟੇ੍ਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈੈ | ਇਹ ਮੁਕੱਦਮੇ ਸੈਟੇਲਾਈਟ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ 'ਤੇ ਦਰਜ ਕੀਤੇ ਗਏ ਹਨ | ਸ. ਬਰਾੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾੳਣ ਅਤੇ ਹਵਾ ਨੂੰ ਸ਼ੁੱਧ ਰੱਖਣ ਲਈ ਸਰਕਾਰ ਦਾ ਸਹਿਯੋਗ ਕਰਨ |