21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-11-2025
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਗਿਆਨੀ ਸਤਨਾਮ ਸਿੰਘ ਨੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਉਪਰੰਤ ਸਮਾਗਮ ਦੇ ਸਮਾਪਤੀ ਦੀ ਅਰਦਾਸ ਗਿਆਨੀ ਨਿਰਮਲ ਸਿੰਘ ਨੇ ਕੀਤੀ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਭਗਤ ਨਾਮਦੇਵ ਜੀ ਦੀ ਬਾਣੀ ਉਪਦੇਸ਼ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਸਮੁੱਚੀ ਬਾਣੀ ਸਾਨੂੰ ਦਇਆ, ਸਹਿਣਸ਼ੀਲਤਾ ਅਤੇ ਸੁਚੱਜੀ ਜੀਵਨ-ਜਾਂਚ ਅਪਣਾਉਣ ਦਾ ਸੰਦੇਸ਼ ਦੇਣ ਦੇ ਨਾਲ-ਨਾਲ ਭਗਤੀ-ਮਾਰਗ 'ਤੇ ਚੱਲਣ ਦੀ ਪ੍ਰੇਰਨਾ ਵੀ ਦਿੰਦੀ ਹੈ | ਇਸ ਮੌਕੇ ਗੁਰਦੁਆਰਾ ਮੈਨੇਜਰ ਰਣਜੀਤ ਸਿੰਘ ਅਤੇ ਬਲਜੀਤ ਸਿੰਘ ਭੁੁੱਟਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਮੁੱਚੀਆਂ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਉਨ੍ਹਾਂ ਦੀ ਪਾਵਨ ਬਾਣੀ ਹਰ ਮਨੁੱਖ ਨੂੰ ਗ੍ਰਹਿਸਥ ਜੀਵਨ ਤੇ ਨਾਮ ਸਿਮਰਨ ਨੂੰ ਬਰਾਬਰ ਨਿਭਾਉਂਦੇ ਹੋਏ ਪ੍ਰਭੂ ਪ੍ਰਾਪਤੀ ਦਾ ਸਰਲ ਮਾਰਗ ਦੱਸਦੀ ਹੈ | ਸਮਾਗਮ ਵਿਚ ਭਾਈ ਅਵਤਾਰ ਸਿੰਘ ਰਿਆ, ਬਲਜੀਤ ਸਿੰਘ ਭੁੱਟਾ, ਰਣਜੀਤ ਸਿੰਘ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਜਗਮੀਤ ਸਿੰਘ ਜੱਗਾ ਮੀਤ ਮੈਨੇਜਰ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਹਰਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ, ਨਰਵੀਰ ਸਿੰਘ ਖ਼ਜ਼ਾਨਚੀ, ਰਾਜਿੰਦਰ ਸਿੰਘ, ਪਿ੍ਤਪਾਲ ਸਿੰਘ, ਬਿਕਰਮਜੀਤ ਸਿੰਘ ਬਾਜਵਾ, ਸਰੂਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਨੇ ਫ਼ਤਹਿਗੜ੍ਹ ਸਾਹਿਬ 'ਚ ਵੰਡ ਛਕੋ ਕੈਂਪ ਲਗਾਇਆ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੀਆਂ ਜ਼ਮੀਨਾਂ ਵੇਚਣ ਤੇ ਬਿਜਲੀ ਸੋਧ ਬਿੱਲ ਦੇ ਫ਼ੈਸਲੇ ਵਿਰੁੱਧ ਰੋਸ ਵਿਖਾਵਾ
Ad Position 24