21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵਿਸ਼ਵ ਯੂਨੀਵਰਸਿਟੀ ਨੇ ਫ਼ਤਹਿਗੜ੍ਹ ਸਾਹਿਬ 'ਚ ਵੰਡ ਛਕੋ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-11-2025
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਸਮਾਜਿਕ ਜ਼ਿੰਮੇਵਾਰੀ ਦੇ ਪ੍ਰਗਟਾਵੇ ਤਹਿਤ 'ਵੰਡ ਛਕੋ' ਕੈਂਪ ਸਥਾਨਕ ਝੁੱਗੀ-ਝੌਂਪੜੀ ਇਲਾਕੇ ਵਿਚ ਲਗਾਇਆ ਗਿਆ | ਇਸ ਕੈਂਪ ਦੀ ਅਗਵਾਈ ਅੰਗਰੇਜ਼ੀ ਵਿਭਾਗ ਦੀ ਮੁਖੀ ਡਾ. ਅੰਕਦੀਪ ਕੌਰ ਅਟਵਾਲ ਨੇ ਵਿਭਾਗ ਦੇ ਅਧਿਆਪਕਾਂ ਸਮੇਤ ਕੀਤੀ | ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਕੈਂਪ ਦਾ ਉਦਘਾਟਨ ਕੀਤਾ | ਉਨ੍ਹਾਂ ਦੇ ਨਾਲ ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ, ਡਾ. ਤੇਜਬੀਰ ਸਿੰਘ ਰਜਿਸਟਰਾਰ ਅਤੇ ਜਗਜੀਤ ਸਿੰਘ ਡਿਪਟੀ ਰਜਿਸਟਰਾਰ ਨੇ ਵੀ ਹਾਜ਼ਰੀ ਲਗਵਾਈ | ਸਾਰੇ ਅਧਿਕਾਰੀਆਂ ਨੇ ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਤੇ ਮਨੁੱਖੀ ਮੁੱਲਾਂ ਦੇ ਪ੍ਰਚਾਰ ਲਈ ਵਿਭਾਗ ਦੀ ਭੂਮਿਕਾ ਦੀ ਸਰਾਹਨਾ ਕੀਤੀ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਕੱਪੜੇ, ਰਾਸ਼ਨ ਤੇ ਭਾਂਡੇ ਵਰਗੀਆਂ ਜ਼ਰੂਰੀ ਚੀਜ਼ਾਂ ਇਕੱਠੀਆਂ ਕਰਕੇ ਝੁੱਗੀ-ਝੌਂਪੜੀ ਇਲਾਕੇ ਦੇ ਰਹਿਣ ਵਾਲਿਆਂ ਵਿਚ ਵੰਡੀਆਂ | ਇਸ ਮੌਕੇ ਡਾ. ਪਰਿਤਪਾਲ ਸਿੰਘ ਨੇ ਕਿਹਾ ਕਿ ਵੰਡ ਛਕੋ ਸਿੱਖ ਦਰਸ਼ਨ ਦਾ ਮੂਲ ਤੱਤ ਹੈ, ਜੋ ਮਨੁੱਖਤਾ ਦੀ ਸੇਵਾ ਅਤੇ ਹੋਰਨਾਂ ਨਾਲ ਸਾਂਝਾ ਕਰਨ ਦੀ ਪ੍ਰੇਰਣਾ ਦਿੰਦਾ ਹੈ | ਕੈਂਪ ਦਾ ਆਯੋਜਨ ਜਸਪ੍ਰੀਤ ਕੌਰ ਅਤੇ ਡਾ. ਬਲਜੀਤ ਕੌਰ ਆਨੰਦ ਅਸਿਸਟੈਂਟ ਪ੍ਰੋਫੈਸਰਜ਼ ਅੰਗਰੇਜ਼ੀ ਵਿਭਾਗ ਵਲੋਂ ਕੀਤਾ ਗਿਆ ਸੀ, ਜਦਕਿ ਪਰਮਿੰਦਰ ਕੌਰ, ਜਸਮੀਨ ਕੌਰ, ਨੇਹਾ, ਪਾਰਿਕਾ ਧੀਮਾਨ ਅਤੇ ਪਰਨੀਤ ਕੌਰ ਨੇ ਸਹਿ-ਆਯੋਜਕਾਂ ਵਜੋਂ ਯੋਗਦਾਨ ਪਾਇਆ | ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਾਥ ਹਰਭਜਨ ਸਿੰਘ ਵਿਭਾਗ ਦੇ ਡੀ. ਈ. ਓ., ਨੇ ਦਿੱਤਾ, ਜਿਨ੍ਹਾਂ ਨੇ ਪ੍ਰੋਗਰਾਮ ਦੇ ਪ੍ਰਬੰਧਨ 'ਚ ਮਹੱਤਵਪੂਰਨ ਸਹਾਇਤਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਨਾਗਰਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ
Ad Position 24