ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਯੁਵਕ ਸੇਵਾਵਾਂ ਕਲੱਬ ਪਿੰਡ ਰਾਮਪੁਰ ਵਲੋਂ ਕਰਵਾਏ ਕਬੱਡੀ ਟੂਰਨਾਮੈਂਟ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਜੇਤੂ ਤੇ ਉਪ-ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਖੇਡਾਂ ਦੀ ਧਰਤੀ ਹੈ, ਜਿੱਥੇ ਨੌਜਵਾਨ ਹਮੇਸ਼ਾ ਜੋਸ਼, ਜਨੂਨ ਅਤੇ ਦਿ੍ੜ੍ਹਤਾ ਨਾਲ ਅੱਗੇ ਵਧਦੇ ਹਨ | ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਨੂੰ ਇਕਜੁੱਟਤਾ, ਅਨੁਸ਼ਾਸਨ ਤੇ ਸਿਹਤਮੰਦ ਜੀਵਨ ਦੀ ਪੇ੍ਰਰਣਾ ਮਿਲਦੀ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੇ ਹਮੇਸ਼ਾ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਬੱਡੀ ਸਾਡੀ ਰਵਾਇਤੀ ਖੇਡ ਹੈ, ਜੋ ਪੰਜਾਬੀ ਸਭਿਆਚਾਰ ਦੀ ਪਛਾਣ ਹੈ ਅਤੇ ਜੇਕਰ ਪਿੰਡ ਪੱਧਰ 'ਤੇ ਇਸ ਤਰ੍ਹਾਂ ਦੇ ਉਪਰਾਲੇ ਹੁੰਦੇ ਰਹੇ ਤਾਂ ਪੰਜਾਬੀ ਖੇਡਾਂ ਨੂੰ ਨਵੀਂ ਉਚਾਈਆਂ ਮਿਲਣਗੀਆਂ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਉਹ ਨਸ਼ਿਆਂ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋਂ ਦੂਰ ਰਹਿ ਸਕਣ | ਇਸ ਟੂਰਨਾਮੈਂਟ ਵਿਚ 16 ਟੀਮਾਂ ਨੇ ਹਿੱਸਾ ਲਿਆ ਜਿਸ ਦੌਰਾਨ ਘਲੋਟੀ ਨੇ ਧਨੌਰੀ ਨੂੰ ਹਰਾ ਕੇ ਕਬੱਡੀ ਟਰਾਫ਼ੀ 'ਤੇ ਕਬਜ਼ਾ ਕੀਤਾ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ, ਸਰਬਜੀਤ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਢਿੱਲੋਂ ਸਰਪ੍ਰਸਤ, ਗੁਰਿੰਦਰ ਸਿੰਘ ਪ੍ਰਧਾਨ, ਚਰਨਜੀਤ ਸਿੰਘ ਮੀਤ ਪ੍ਰਧਾਨ, ਜਗਵਿੰਦਰ ਸਿੰਘ ਸਕੱਤਰ, ਭੁਪਿੰਦਰ ਸਿੰਘ ਖ਼ਜ਼ਾਨਚੀ, ਹਰਬੰਸ ਸਿੰਘ ਸਲਾਹਕਾਰ, ਸੁਰਮੁੱਖ ਸਿੰਘ ਫ਼ੌਜੀ ਚੇਅਰਮੈਨ, ਬਲਜੀਤ ਸਿੰਘ ਸਲਾਹਕਾਰ, ਨੈਬ ਸਿੰਘ ਸੀਨੀਅਰ ਮੀਤ ਪ੍ਰਧਾਨ, ਹਕੀਕਤ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ ਬਾਗੜੀਆ, ਸੁਖਵਿੰਦਰ ਸਿੰਘ ਕਾਲਾ ਤੇ ਤਖਵਿੰਦਰ ਸਿੰਘ ਆਦਿ ਹਾਜ਼ਰ ਸਨ |