ਪਟਿਆਲਾ, 2 ਨਵੰਬਰ (ਗੁਰਵਿੰਦਰ ਸਿੰਘ ਔਲਖ)-ਐਡੀਸ਼ਨਲ ਸੈਸ਼ਨ ਜੱਜ ਨਵਦੀਪ ਕੌਰ ਗਿੱਲ, ਫਾਸਟ ਟਰੈਕ ਸਪੈਸ਼ਲ ਅਦਾਲਤ ਨੇ ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ ਵਿਚ ਥਾਣਾ ਪਾਤੜਾਂ ਦੀ ਪੁਲਿਸ ਵਲੋਂ ਨਾਮਜ਼ਦ ਕੀਤੇ ਰਾਜੂ ਨੂੰ ਜ਼ਮਾਨਤ ਦੇ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਦੇ ਵਕੀਲ ਅੰਕਿਤ ਸਿੰਗਲਾ ਨੇ ਦੱਸਿਆ ਕਿ ਥਾਣਾ ਪਾਤੜਾਂ ਦੀ ਪੁਲਿਸ ਨੇ ਇਕ ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਕਈ ਹੋਰ ਵਿਅਕਤੀਆਂ ਨਾਲ ਰਾਜੂ ਨੂੰ ਵੀ ਨਾਮਜ਼ਦ ਕੀਤਾ ਸੀ ਅਤੇ ਗਿ੍ਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ | ਐਡਵੋਕੇਟ ਅੰਕਿਤ ਸਿੰਗਲਾ ਨੇ ਦੱਸਿਆ ਕਿ ਜੇਲ੍ਹ ਭੇਜਣ ਤੋਂ ਬਾਅਦ ਰਾਜੂ ਨੇ ਉਨ੍ਹਾਂ ਰਾਹੀਂ ਅਦਾਲਤ ਵਿਚ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ | ਸੁਣਵਾਈ ਦੌਰਾਨ ਐਡਵੋਕੇਟ ਅੰਕਿਤ ਸਿੰਗਲਾ ਨੇ ਆਪਣੇ ਮੁਵੱਕਲ ਦਾ ਕੇਸ ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਅਤੇ ਸਾਰੇ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਰਾਜੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ |