23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਿ੍ਕਟ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 03-11-2025
ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)-ਅੰਮਿ੍ਤਪਾਲ ਸਿੰਘ ਗੁਰੋਂ ਦੀ ਯਾਦ ਵਿਚ ਖ਼ਾਲਸਾ ਕਿ੍ਕਟ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਖ਼ਾਲਸਾ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਏ ਟੂਰਨਾਮੈਂਟ ਵਿਚ ਲਗਪਗ 16 ਪ੍ਰਸਿੱਧ ਕਿ੍ਕਟ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਮਲਹੋਤਰਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤ ਜਾਗਰੂਕਤਾ ਸਿਖਾਉਂਦੀਆਂ ਹਨ | ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਖੇਡ ਸਮਾਗਮ ਸਮਾਜ ਵਿਚ ਭਾਈਚਾਰਕ ਸਾਂਝ ਤੇ ਸਕਾਰਾਤਮਿਕਤਾ ਨੂੰ ਉਤਸ਼ਾਹਿਤ ਕਰਦੇ ਹਨ | ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿਚ ਉੱਤਮਤਾ ਪ੍ਰਾਪਤ ਕਰਨ ਅਤੇ ਰਾਜ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦੀ ਅਪੀਲ ਕੀਤੀ | ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹਾਂ ਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਹ ਟੂਰਨਾਮੈਂਟ ਹਰ ਸਾਲ ਨੌਜਵਾਨਾਂ ਨੂੰ ਖੇਡਾਂ ਵਿਚ ਵਧੇਰੇ ਦਿਲਚਸਪੀ ਲਈ ਕਰਵਾਇਆ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨਾ ਮੰਦਭਾਗਾ- ਰਾਣਾ, ਮਨੈਲਾ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਕਾਂਗਰਸ ਹੋਰ ਵੀ ਮਜ਼ਬੂਤ ਹੋ ਰਹੀ ਹੈ- ਕਾਕਾ ਰਣਦੀਪ ਸਿੰਘ
Ad Position 24