ਖਮਾਣੋਂ, 2 ਨਵੰਬਰ (ਮਨਮੋਹਣ ਸਿੰਘ ਕਲੇਰ)-ਮਹਿਲਾ ਕਾਂਗਰਸ ਪ੍ਰਧਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪ੍ਰਵੀਨ ਰਾਣਾ ਤੇ ਰਵਿੰਦਰ ਮਨੈਲਾ ਸੀਨੀਅਰ ਕਾਂਗਰਸ ਆਗੂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਭੰਗ ਕਰਕੇ ਇਸ ਵਿਚ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕੇ ਇਹ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਤੇ ਸਿੱਧੀ ਬੇਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਭਾਜਪਾ ਪੰਜਾਬ ਹਿਤੈਸ਼ੀ ਨਹੀਂ, ਕਿਉਂਕਿ ਭਾਜਪਾ ਵਲੋਂ ਪੰਜਾਬ ਵਿਰੋਧੀ ਫੈਸਲੇ ਲਏ ਜਾ ਚੱਕੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਬਿਨਾਂ ਪ੍ਰਵਾਹ ਕੀਤੀਆਂ ਇਕ ਪਾਸੜ ਆਰਡੀਨੈਂਸ ਜਾਰੀ ਕਰਕੇ ਪੰਜਾਬ ਦੇ ਮਾਣ ਮਤੇ ਵਿਰਸੇ ਵਿਚੋਂ ਪੰਜਾਬ ਨੂੰ ਹੀ ਬਾਹਰ ਕੱਢ ਦਿੱਤਾ ਹੈ, ਜਿਸ ਨਾਲ ਸੂਬੇ ਦੀ ਵਿਰਾਸਤੀ ਪਹਿਚਾਣ ਖ਼ਤਮ ਹੋਵੇਗੀ | ਮਨੈਲਾ ਨੇ ਪੰਜਾਬ ਦੇ ਲੋਕਾਂ ਬੁੱਧੀਜੀਵੀਆਂ ਵਿਦਵਾਨਾਂ ਅਤੇ ਸਿਆਸਤਦਾਨਾਂ ਨੂੰ ਅਪੀਲ ਕੀਤੀ ਕੇ ਉਹ ਇਕੱਠੇ ਹੋਣ ਤੇ ਜਿੱਥੇ ਵੀ ਹੋ ਸਕੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਆਵਾਜ਼ ਚੁੱਕਣ ਤਾਂ ਜੋ ਕੇਂਦਰ ਸਰਕਾਰ ਪੰਜਾਬ ਦੇ ਲੋਕ ਦੇ ਰੋਹ ਨੂੰ ਦੇਖਕੇ ਨੋਟੀਫ਼ਿਕੇਸ਼ਨ ਲੈਣ ਲਈ ਮਜਬੂਰ ਹੋ ਜਾਵੇ |