07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਾਤਾ ਗੁਜਰੀ ਕਾਲਜ 'ਚ ਅੰਤਰਰਾਸ਼ਟਰੀ ਜਲਵਾਯੂ ਪਰਿਵਰਤਨ ਵਿਰੋਧੀ ਦਿਵਸ ਮਨਾਇਆ

Ad Position 21
No active advertisement
ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਅਧਿਆਪਕ | ਅਜੀਤ ਤਸਵੀਰ <br/> 04-11-2025
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਅੰਤਰਰਾਸ਼ਟਰੀ ਜਲਵਾਯੂ ਪਰਿਵਰਤਨ ਵਿਰੋਧੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਵਿੱਦਿਆਰਥੀਆਂ ਦੀਆਂ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਜਿਵੇਂ ਰੰਗੋਲੀ ਬਣਾਉਣ, ਪਾਵਰ ਪੁਆਇੰਟ ਪੇਸ਼ਕਾਰੀ, ਪੋਸਟਰ ਬਣਾਉਣ ਅਤੇ ਪੇਪਰ ਪੜ੍ਹਨ ਆਦਿ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਗਲੋਬਲ ਵਾਰਮਿੰਗ ਤੇ ਜਲਵਾਯੂ ਪਰਿਵਰਤਨ ਦੇ ਵੱਧ ਰਹੇ ਖ਼ਤਰੇ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਵਿਚ ਵਾਤਾਵਰਨ ਚੇਤਨਾ ਨੂੰ ਉਤਸ਼ਾਹਿਤ ਕਰਨਾ ਸੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਨੇ ਕਿਹਾ ਕਿ ਵਾਤਾਵਰਨ ਸੁਰੱਖਿਆ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ, ਇਸ ਲਈ ਵਾਤਾਵਰਨ ਨੂੰ ਬਚਾਉਣ ਲਈ ਹਰ ਕਿਸੇ ਨੂੰ ਆਪਣੇ ਪੱਧਰ 'ਤੇ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਸ ਮੌਕੇ ਬਾਟਨੀ ਤੇ ਵਾਤਾਵਰਨ ਵਿਭਾਗ ਦੇ ਮੁਖੀ ਡਾ. ਲਵਨੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਅਕਸਰ ਵਿਦਿਆਰਥੀਆਂ ਦੀ ਰਚਨਾਤਮਿਕਤਾ ਵਧਾਉਣ ਤੇ ਇੰਟਰੈਕਟਿਵ ਗਤੀਵਿਧੀਆਂ ਰਾਹੀਂ ਸੁਚਾਰੂ ਜਾਣਕਾਰੀ ਦੇਣ ਲਈ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ | ਇਸ ਮੌਕੇ ਆਯੋਜਿਤ ਗਤੀਵਿਧੀਆਂ ਦਾ ਮੁਲਾਂਕਣ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਦੇ ਇਕ ਪੈਨਲ ਨੇ ਕੀਤਾ, ਜਿਸ ਵਿਚ ਗਣਿਤ ਵਿਭਾਗ ਦੇ ਮੁਖੀ ਪ੍ਰੋ. ਨਮਿਤਾ ਬੇਰੀ, ਡਾ. ਸ਼ਾਮ ਬਾਂਸਲ, ਪ੍ਰੋ. ਪੂਨਮ ਚਾਵਲਾ, ਡਾ. ਰਾਜਿੰਦਰ ਪਾਲ, ਪ੍ਰੋ. ਸ਼ਿਵਦੀਪ ਕੌਰ, ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ, ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ, ਅਰਥਸ਼ਾਸਤਰ ਵਿਭਾਗ ਦੇ ਡਾ. ਹਰਸਿਮਰਨ ਸਿੰਘ, ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਸ਼ਵੇਤਾ ਸਹਿਗਲ ਅਤੇ ਪਬਲਿਕ ਐਡਮਨਿਸਟੇ੍ਰਸ਼ਨ ਵਿਭਾਗ ਦੇ ਡਾ. ਗੁਰਮੀਤ ਸਿੰਘ ਸ਼ਾਮਿਲ ਸਨ | ਪੈਨਲ ਵਲੋਂ ਜੇਤੂਆਂ ਨੂੰ ਯੋਗਤਾ ਤੇ ਪ੍ਰਸ਼ੰਸਾ ਦੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਵਿਜੇ ਸਿੰਘ, ਪ੍ਰੋ. ਅਨਮੋਲ ਕੌਰ, ਡਾ. ਹਰਲੀਨ ਕੌਰ ਤੇ ਡਾ. ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ ਦਾ ਡੀ. ਸੀ. ਨੇ ਲਿਆ ਜਾਇਜ਼ਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਅਖ਼ਬਾਰਾਂ ਦੀਆਂ ਗੱਡੀਆਂ ਨੂੰ ਰੋਕਣਾ ਨਿੰਦਣਯੋਗ- ਰਾਮਗੜ੍ਹ, ਬਾਜਵਾ
Ad Position 24
No active advertisement