ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ ਦਾ ਡੀ. ਸੀ. ਨੇ ਲਿਆ ਜਾਇਜ਼ਾ
ਡੀ. ਸੀ. ਸੋਨਾ ਥਿੰਦ ਪ੍ਰੋਗਰਾਮ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰ
<br/>
04-11-2025
ਡਾ. ਥਿੰਦ ਨੇ ਦੱਸਿਆ ਕਿ ਇਸ ਲਾਈਟ ਐਂਡ ਸਾਊਾਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜ੍ਹੀ ਗੁਰੂ ਸਾਹਿਬਾਨ ਦੇ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਲਾਈਟ ਐਂਡ ਸਾਊਾਡ ਸ਼ੋਅ 'ਚ ਪਰਿਵਾਰਾਂ ਸਮੇਤ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ |