07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਸੈਮੀਨਾਰ- ਸਤਵਿੰਦਰ ਸਿੰਘ ਟੌਹੜਾ

Ad Position 21
No active advertisement
ਅਜੀਤ ਡੈਸਕ 04-11-2025
ਪਟਿਆਲਾ, 3 ਨਵੰਬਰ (ਅ. ਸ. ਆਹਲੂਵਾਲੀਆ)-ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਦਿਆਲਾ, ਭਾਈ ਸਤੀਦਾਸ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਇੱਥੇ ਟਰੱਸਟ ਦੀ ਹੋਈ ਮੀਟਿੰਗ ਤੋ ਬਾਅਦ ਗੱਲਬਾਤ ਕਰਦਿਆਂ ਟਰੱਸਟ ਦੇ ਮੁਖ ਸੇਵਾਦਾਰ ਅਤੇ ਐੱਸ. ਜੀ.ਪੀ. ਸੀ. ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਆਖਿਆ ਕਿ ਪਟਿਆਲਾ ਦੇ ਨਾਭਾ ਰੋਡ, ਮਾਡਲ ਟਾਊਨ ਵਿਖੇ ਸਥਿਤ ਹਰਪਾਲ ਟਿਵਾਣਾ ਆਡੀਟੋਰੀਅਮ ਵਿਚ 8 ਨਵੰਬਰ ਨੂੰ ਸਵੇਰੇ ਸਾਢੇ 10 ਵਜੇ ਇਹ ਸੈਮੀਨਾਰ ਹੋਵੇਗਾ, ਜਿਸ ਵਿਚ ਦੇਸ ਭਰ ਤੋਂ ਵੱਡੇ ਵਿਦਵਾਨ ਗੁਰੂ ਸਾਹਿਬ ਦੇ ਜੀਵਨ ਉੱਪਰ ਚਰਚਾ ਕਰਨਗੇ | ਸਤਵਿੰਦਰ ਸਿੰਘ ਟੌਹੜਾ ਨੇ ਦਸਿਆ ਕਿ ਇਸ ਸੈਮੀਨਾਰ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇ. ਗਿਆਨੀ ਹਰਪ੍ਰੀਤ ਸਿੰਘ ਅਤੇ ਬਾਬਾ ਕਸ਼ਮੀਰਾ ਸਿੰਘ ਅਲੌਹਰਾ ਪੁੱਜਣਗੇ | ਇਸ ਦੇ ਨਾਲ ਹੀ ਡਾ. ਸਰਬਜੀਤ ਸਿੰਘ ਉਪ ਕੁਲਪਤੀ ਉਦਘਾਟਨੀ ਭਾਸ਼ਣ ਦੇਣਗੇ | ਜਸਟਿਸ ਰਣਜੀਤ ਸਿੰਘ ਮੁੱਖ ਭਾਸ਼ਣ ਗੁਰੂ ਸਾਹਿਬ ਦੇ ਜੀਵਨ ਉੱਪਰ ਦੇਣਗੇ | ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਅਤੇ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਟਰੱਸਟ ਵਲੋਂ ਡਾ. ਬਰਜਿੰਦਰ ਸਿੰਘ ਟੌਹੜਾ ਸਾਰਿਆਂ ਦਾ ਧੰਨਵਾਦ ਕਰਨਗੇ | ਸਤਵਿੰਦਰ ਸਿੰਘ ਟੌਹੜਾ ਨੇ ਇਸ ਮੌਕੇ ਸਮੁੱਚੀਆਂ ਸੰਗਤਾਂ, ਸਮੁੱਚੇ ਪੰਥ ਦਰਦੀਆਂ ਨੂੰ ਇਸ ਸੈਮੀਨਾਰ ਵਿਚ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ | ਉਨ੍ਹਾਂ ਆਖਿਆ ਕਿ ਸਾਡੇ ਚੰਗੇ ਭਾਗ ਹਨ ਕਿ ਗੁਰੂ ਸਾਹਿਬ ਦਾ 350 ਸਾਲਾ ਸ਼ਤਾਬਦੀ ਸਾਡੇ ਜੀਵਨ ਵਿਚ ਆਈ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੀ ਅਸੀਸ ਪ੍ਰਾਪਤ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਮੀਨਾਂ ਵੇਚਣ ਤੇ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ-2025 ਖ਼ਿਲਾਫ਼ ਸੜਕਾਂ 'ਤੇ ਉੱਤਰੇ ਬਿਜਲੀ ਕਾ... ਅਗਲੀ ਖ਼ਬਰ 'ਆਪ' ਸਰਕਾਰ ਨੇ ਸਾਰੇ ਵਰਕਰਾਂ ਨੂੰ ਦੁਖੀ ਕੀਤਾ- ਹਰਿਆਊ
Ad Position 24
No active advertisement