07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਸਰਕਾਰ ਵਲੋਂ ਜ਼ਮੀਨਾਂ ਵੇਚਣ ਤੇ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ-2025 ਖ਼ਿਲਾਫ਼ ਸੜਕਾਂ 'ਤੇ ਉੱਤਰੇ ਬਿਜਲੀ ਕਾਮੇ

Ad Position 21
No active advertisement
ਬਿਜਲੀ ਮੁਲਾਜਮ ਸੰਘਰਸ਼ਸ਼ੀਲ ਮੋਰਚੇ ਦੇ ਆਗੂ ਰੋਸ ਧਰਨਾ ਦਿੰਦੇ ਹੋਏ | ਅਜੀਤ ਤਸਵੀਰ <br/> 04-11-2025
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜਮ ਸੰਘਰਸ਼ਸ਼ੀਲ ਮੋਰਚੇ ਜਿਸ ਵਿਚ ਟੈਕਨੀਕਲ ਸਰਵਿਸ ਯੂਨੀਅਨ, ਹੈੱਡ ਆਫਿਸ ਜੁਆਇੰਟ ਐਕਸ਼ਨ ਕਮੇਟੀ, ਇੰਮਪਲਾਈਜ਼ ਸੰਘਰਸ਼ ਯੂਨੀਅਨ ਪਾਵਰਕਾਮ/ ਟਰਾਂਸਕੋ, ਪੰਜਾਬ, ਗਰਿੱਡ ਸਬ ਸਟੇਸ਼ਨ ਟੈਕਨੀਕਲ ਅਤੇ ਕਲੈਰੀਕਲ ਇੰਮਪਲਾਈਜ਼ ਯੂਨੀਅਨ, ਪੰਜਾਬ (ਭਾਰਦਵਾਜ), ਪੀਐਸਈਬੀ ਅਕਾਊਟਸ ਆਡਿਟ ਅਤੇ ਐਡਮਿਨਸ੍ਰੇਟਿਵ ਐਸ਼ੋਸੀਏਸ਼ਨ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਭਾਰਤੀ ਮਜਦੂਰ ਸੰਘ ਅਤੇ ਪੀਟੀਐਸ ਕਰਮਚਾਰੀ ਯੂਨੀਅਨ ਸ਼ਾਮਿਲ ਹਨ ਵਲੋਂ ਅਤੇ ਇਸ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਦੇ ਹੋਏ ਕੌਸਲ ਆਫ਼ ਜੂਨੀਅਰ ਇੰਜੀਨੀਅਰ ਅਤੇ ਇੰਜੀਨੀਅਰ ਐਸ਼ੋਸ਼ੀਏਸ਼ਨ ਵਲੋਂ ਅੱਜ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਵਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਅਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ-2025 ਦੇ ਖਿਲਾਫ਼ ਪੰਜਾਬ ਦੇ ਸਮੁੱਚੇ ਸਰਕਲ ਦਫਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ | ਆਗੂਆਂ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਜਾਰੀ ਕੀਤੀ ਗਈ ਕਿ ਜੇਕਰ ਤੁਰੰਤ ਪੰਜਾਬ ਮਾਰੂ ਅਤੇ ਮੁਲਾਜ਼ਮ ਮਾਰੂ ਦੋਵੇ ਫੈਸਲੇ ਵਾਪਸ ਨਾ ਲਏ ਗਏ ਤਾਂ ਸਮੁੱਚੇ ਪੰਜਾਬ ਦੇ ਬਿਜਲੀ ਕਾਮੇ ਤਿੱਖਾ ਸੰਘਰਸ਼ ਸ਼ੁਰੂ ਕਰਨਗੇ ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ/ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਮੈਨੇਜ਼ਮੈਟ ਦੀ ਹੋਵੇਗੀ | ਰੋਸ ਪ੍ਰਦਰਸ਼ਨ ਉਪਰੰਤ ਜੱਥੇਬੰਦੀਆਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਮੈਮੋਰੰਡਮ ਵੀ ਦਿੱਤੇ ਗਏ ਤੇ ਐਲਾਨ ਵੀ ਕੀਤਾ ਗਿਆ ਕਿ ਜੇਕਰ ਉਪਰੋਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ 8 ਨਵੰਬਰ ਨੂੰ ਵਿਧਾਨ ਸਭਾ ਹਲਕਾ, ਤਰਨਤਾਰਨ ਵਿਖੇ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਪੰਥਕ ਮਸਲਿਆਂ ਬਾਰੇ ਹਲਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ- ਟੌਹੜਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਸੈਮੀਨਾਰ- ਸਤਵਿੰਦਰ ਸਿੰਘ ਟ...
Ad Position 24
No active advertisement