07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਚਾਇਤੀ ਗੁਰਦੁਆਰਾ ਤਿ੍ਪੜੀ ਤੋਂ ਪ੍ਰਭਾਤ ਫੇਰੀ ਕੱਢੀ

Ad Position 21
No active advertisement
ਪੰਚਾਇਤੀ ਗੁਰਦੁਆਰਾ ਤਿ੍ਪੜੀ ਪਟਿਆਲਾ ਤੋਂ ਪ੍ਰਭਾਤ ਫੇਰੀ ਕੱਢਦੀਆਂ ਸੰਗਤਾਂ¢ ਤਸਵੀਰ : ਮÏਜੀ ਦੇਵੀਗੜ੍ਹ <br/> 04-11-2025
ਪਟਿਆਲਾ, 3 ਨਵੰਬਰ (ਅ.ਸ. ਆਹਲੂਵਾਲੀਆ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਚਾਇਤੀ ਗੁਰਦੁਆਰਾ ਸਾਹਿਬ, ਤਿ੍ਪੜੀ, ਪਟਿਆਲਾ ਤੋਂ ਪ੍ਰਭਾਤ ਫੇਰੀ ਕੱਢੀ ਗਈ¢ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਕੱਢੀ ਗਈ ਇਹ ਪ੍ਰਭਾਤ ਫੇਰੀ ਸਮੁੱਚੇ ਇਲਾਕੇ ਵਿੱਚ ਭਾਈਚਾਰਕ ਸਾਂਝ ਅਤੇ ਧਾਰਮਿਕ ਉਤਸ਼ਾਹ ਦਾ ਪ੍ਰਤੀਕ ਬਣੀ ¢ ਪ੍ਰਭਾਤ ਫੇਰੀ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰਾਂ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦੁਆਰਾ ਅਰਦਾਸ ਕਰਨ ਉਪਰੰਤ ਹੋਈ¢ ਪ੍ਰਭਾਤ ਫੇਰੀ ਵਿਚ ਸ਼ਾਮਲ ਵੱਡੀ ਗਿਣਤੀ ਵਿਚ ਸੰਗਤਾਂ ਨੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦਿਆਂ ਤੇ ਸ਼ਬਦ-ਕੀਰਤਨ ਗਾਇਨ ਕਰਦਿਆਂ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ¢ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਤਿ੍ਪੜੀ ਕਲੋਨੀ ਦੇ ਵੱਖ-ਵੱਖ ਮੁਹੱਲਿਆਂ, ਗਲੀਆਂ ਅਤੇ ਸ਼ਰਧਾਲੂਆਂ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਈ¢ ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਇਸ ਪ੍ਰਭਾਤ ਫੇਰੀ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਨÏਜਵਾਨਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ¢ ਪ੍ਰਧਾਨ ਹਰਜੀਤ ਸਿੰਘ ਨੇ ਆਪਣੇ ਬਿਆਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਮਹਾਨ ਸੰਦੇਸ਼ ਦਿੱਤਾ¢ ਅੱਜ ਇਸ ਪਾਵਨ ਮੌਕੇ 'ਤੇ ਪ੍ਰਭਾਤ ਫੇਰੀ ਕੱਢਣ ਦਾ ਮੁੱਖ ਮਕਸਦ ਨÏਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ ਨਾਲ ਜੋੜਨਾ ਤੇ ਸਮਾਜ ਵਿਚ ਪ੍ਰੇਮ, ਸ਼ਾਂਤੀ ਅਤੇ ਏਕਤਾ ਦਾ ਸੰਦੇਸ਼ ਫੈਲਾਉਣਾ ਹੈ¢ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ¢ਇਸ ਮੌਕੇ ਹੈੱਡ ਗ੍ਰੰਥੀ ਭਾਈ ਪਰਵਿੰਦਰ ਸਿੰਘ, ਹਰਬੰਸ ਸਿੰਘ ਪੱਪੂ, ਹਰਦੀਪ ਸਿੰਘ, ਗਿਆਨੀ ਸਤਪਾਲ ਸਿੰਘ, ਹਰਮੀਤ ਸਿੰਘ ਹੈਰੀ, ਰਮਨਦੀਪ ਸਿੰਘ, ਜਸਵੀਰ ਸਿੰਘ ਦੇਹਰਾਦੂਨ ਵਾਲੇ, ਹਰਮਨ ਸਿੰਘ ਮਾਈਕਲ ਤੇ ਗਗਨਦੀਪ ਸਿੰਘ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਤੇ ਜਥੇਦਾਰ ਸੁਰਜੀਤ ਸਿੰਘ ਗੜੀ ਦੇ ਅੰਤਰਿੰਗ ਕਮੇਟੀ ਮੈਂਬਰ ਬਣਨ 'ਤੇ ਖੁਸ਼ੀ ਦੀ ਲ... ਅਗਲੀ ਖ਼ਬਰ ਮੁੱਖ ਮੰਤਰੀ ਪੰਥਕ ਮਸਲਿਆਂ ਬਾਰੇ ਹਲਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ- ਟੌਹੜਾ
Ad Position 24
No active advertisement