13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਿਹਤ ਵਿਭਾਗ ਨੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਹਾਟ ਸਪਾਟ ਖੇਤਰਾਂ 'ਚ ਕੀਤੀਆਂ ਗਤੀਵਿਧੀਆਂ <br/>

Ad Position 21
No active advertisement
ਅਜੀਤ ਡੈਸਕ 22-11-2025
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲੇ੍ਹ ਅੰਦਰ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਲਗਾਤਾਰ ਜਾਰੀ ਹੈ, ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਹਾਟ ਸਪਾਟ ਖੇਤਰਾਂ 'ਚ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ | ਲਾਰਵਾ ਮਿਲਣ 'ਤੇ ਉਸ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਅਤੇ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਕੀਤੇ ਗਏ | ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਵਲੋਂ ਰਾਮਦਾਸ ਨਗਰ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਪੀਰ ਬਾਬਾ ਕਾਲੋਨੀ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਹਮਾਯੰੂਪੁਰ ਸੀ. ਪੀ. ਕਾਨਵੈਂਟ ਸਕੂਲ, ਜ਼ਿਲ੍ਹਾ ਐਪੀਡਿਮੋਲੋਜ਼ਿਸਟ ਡਾ. ਸੰਪਨ ਅਤਰੀ ਵਲੋਂ ਹਮਾਯੰੂਪੁਰ ਨੇੜੇ ਪੰਚਾਇਤੀ ਗੁਰਦੁਆਰਾ ਸਾਹਿਬ ਤੇ ਜ਼ਿਲੇ੍ਹ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰਾਂ ਦੇ ਹਾਟ ਸਪਾਟ ਏਰੀਏ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ | ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਡੇਂਗੂ ਦਾ ਮੱਛਰ ਖੜੇ੍ਹ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ | ਇਸ ਲਈ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਬੁਖ਼ਾਰ ਹੋਣ ਦੀ ਸੂਰਤ 'ਚ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ ਕਿਉਂਕਿ ਸਰਕਾਰ ਵਲੋਂ ਡੇਂਗੂ ਦਾ ਟੈਸਟ ਤੇ ਇਲਾਜ ਤੇ ਹੋਰ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਸਿਹਤ ਕਰਮਚਾਰੀ ਜਗਰੂਪ ਸਿੰਘ, ਕਰਮਜੀਤ ਸਿੰਘ, ਹਰੀ ਸਿੰਘ, ਇੰਸੈਕਟ ਕੁਲੈਕਰ ਮਨਦੀਪ ਕੌਰ, ਬ੍ਰੀਡ ਚੈੱਕਰ, ਹਰਸ਼ਦੀਪ ਸਿੰਘ, ਨਗਰ ਪਾਲਿਕਾ ਤੋਂ ਮਨੀਸ਼ ਕੁਮਾਰ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਨੋ-ਦਿਨ ਵੱਧਦੀ ਜਾ ਰਹੀ ਹੈ ਜ਼ਿਲੇ੍ਹ 'ਚ ਲਾਵਾਰਸ ਕੁੱਤਿਆਂ ਦੀ ਗਿਣਤੀ <br/> ਅਗਲੀ ਖ਼ਬਰ ਖੇਤੀਬਾੜੀ ਵਾਲੀ ਬਿਜਲੀ ਸਪਲਾਈ 'ਚ ਸੁਧਾਰ ਕੀਤਾ ਜਾਵੇ-ਕਲੌੜ <br/>
Ad Position 24