13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਸਰਕਾਰ ਵਲੋਂ ਬਿਜਲੀ ਕੁਨੈਕਸ਼ਨ ਲੈਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਅਤਿ ਸ਼ਲਾਘਾਯੋਗ ਕਦਮ-ਚੇਅਰਮੈਨ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 22-11-2025
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਬਣਦੀਆਂ ਸੁੱਖ ਸਹੂਲਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਹੁਣ ਬਿਜਲੀ ਕੁਨੈਕਸ਼ਨ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖ਼ਤਮ ਕਰ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਅਣਅਧਿਕਾਰਤ ਕਾਲੌਨੀ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਸਦਕਾ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੂਬਾ ਸਪੋਕਸਮੈਨ ਤੇ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਐਨ.ਓ.ਸੀ. ਦੀ ਸ਼ਰਤ ਖ਼ਤਮ ਹੋਣ ਨਾਲ ਹੁਣ ਉਨ੍ਹਾਂ ਘਰਾਂ ਨੂੰ ਵੀ ਬਿਜਲੀ ਮਿਲੇਗੀ, ਜੋ ਕਿ ਬਿਜਲੀ ਕੁਨੈਕਸ਼ਨ ਤੋਂ ਵਾਂਝੇ ਸਨ ਕਿਉਂਕਿ ਅਣ-ਅਧਿਕਾਰਤ ਕਾਲੌਨੀਆ ਕੱਟਣ ਵਾਲੇ ਆਪ ਤਾਂ ਲਾਭ ਲੈ ਜਾਂਦੇ ਹਨ ਪਰ ਪਿੱਛੇ ਪਲਾਟ ਮਾਲਕ ਨੂੰ ਐਨ.ਓ.ਸੀ. ਲੈਣੀ ਲਾਜ਼ਮੀ ਹੋ ਜਾਂਦੀ ਸੀ ਪਰ ਸਰਕਾਰ ਦੁਆਰਾ ਇਸ ਦੀ ਸ਼ਰਤ ਹਟਾਏ ਜਾਣ ਨਾਲ ਹੁਣ ਲੋਕਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ ਤੇ ਹੁਣ ਕੋਈ ਵੀ ਕਿਰਾਏਨਾਮਾ ਧਾਰਕ ਜਾਂ ਮਕਾਨ ਮਾਲਕ ਆਪਣੇ ਕਾਗ਼ਜ਼ ਜਮ੍ਹਾਂ ਕਰਵਾ ਕੇ ਬਿਜਲੀ ਦਾ ਕੁਨੈਕਸ਼ਨ ਲਗਵਾ ਸਕਦਾ ਹੈ | ਇਸ ਮੌਕੇ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਅਜੀਤ ਸਿੰਘ ਤਿੰਬਰਪੁਰ, ਸ਼ੁਕਦੀਨ, ਬਲਾਕ ਪ੍ਰਧਾਨ ਪ੍ਰਹਲਾਦ ਸਿੰਘ ਦਾਦੂਮਾਜਰਾ, ਗੁਰਕਰਮ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਦਾ ਬਸੀ ਪਠਾਣਾਂ ਪਹੁੰਚਣ 'ਤੇ ਸ਼ਾਨਦਾਰ ਸੁਆਗਤ <br/> ਅਗਲੀ ਖ਼ਬਰ ਗਊ ਸੇਵਾ ਸੰਮਤੀ ਅਮਲੋਹ ਨੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ <br/>
Ad Position 24