13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗ੍ਰਾਮ ਪੰਚਾਇਤ ਮੀਰਪੁਰ ਨੇ ਵਿਦਿਆਰਥੀਆਂ ਨੂੰ ਖੇਡ ਕਿੱਟ ਮੁਹੱਈਆ ਕਰਵਾਈ <br/>

Ad Position 21
No active advertisement
ਅਜੀਤ ਡੈਸਕ 22-11-2025
ਜਖਵਾਲੀ, 21 ਨਵੰਬਰ (ਨਿਰਭੈ ਸਿੰਘ)-ਗ੍ਰਾਮ ਪੰਚਾਇਤ ਮੀਰਪੁਰ ਵਲੋਂ ਸਰਪੰਚ ਹਰਜੋਤ ਕੌਰ ਦੀ ਅਗਵਾਈ ਵਿਚ ਸਕੂਲ ਵਿਦਿਆਰਥੀਆਂ ਨੂੰ ਖੇਡ ਕਿੱਟ ਮੁਹੱਈਆ ਕਰਵਾਈ ਗਈ | ਇਸ ਮੌਕੇ ਕਲੱਬ ਪ੍ਰਧਾਨ ਰਣਜੋਧ ਸਿੰਘ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਦਾ ਖੇਡਾਂ ਵਿਚ ਉਤਸ਼ਾਹ ਬਣੇ | ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਵੀਂ ਪੀੜ੍ਹੀ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਲਈ ਇਸ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਅੰਦਰ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਹੋਵੇਗਾ ਤਾਂ ਉਹ ਖ਼ੁਦ ਖੇਡ ਮੈਦਾਨਾਂ ਦੇ ਵੱਲ ਜਾਣਗੇ ਅਤੇ ਮੋਬਾਈਲ ਵਰਗੀਆਂ ਮਾੜੀਆ ਆਦਤਾਂ ਤੋਂ ਵੀ ਬਚਣਗੇ | ਇਸ ਮੌਕੇ 'ਤੇ ਮਾਸਟਰ ਹਰਦੇਵ ਸਿੰਘ, ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਪੰਚ, ਜਸਵੀਰ ਸਿੰਘ, ਯੁੱਧਵੀਰ ਸਿੰਘ, ਹਰਦੀਪ ਸਿੰਘ, ਅਮਰੀਕ ਸਿੰਘ, ਜਸ਼ਨਦੀਪ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼ ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਦਾ ਬਸੀ ਪਠਾਣਾਂ ਪਹੁੰਚਣ 'ਤੇ ਸ਼ਾਨਦਾਰ ਸੁਆਗਤ <br/>
Ad Position 24