12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਇਤਿਹਾਸਿਕ ਪਿੰਡਾਂ ਨੂੰ ਡੇਢ ਕਰੋੜ ਦੀ ਗ੍ਰਾਂਟ ਜਾਰੀ <br/>

Ad Position 21
No active advertisement
ਅਜੀਤ ਡੈਸਕ 22-11-2025
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਪੰਜਾਬ ਸਰਕਾਰ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਨੌਲੱਖਾ, ਜਖਵਾਲੀ ਤੇ ਭਗੜਾਣਾ, ਜਿਥੇ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਨੂੰ ਵਿਸ਼ੇਸ਼ ਗ੍ਰਾਂਟ ਵਜੋਂ ਡੇਢ ਕਰੋੜ ਰੁਪਿਆ ਮੁਹੱਈਆ ਕਰਵਾਇਆ ਗਿਆ | ਇਕ-ਇਕ ਪਿੰਡ ਨੂੰ 50-50 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ | ਇਸ ਦੇ ਲਈ ਅਸੀਂ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ | ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਇਕ ਯਾਦਗਾਰ ਦੇ ਰੂਪ ਵਿਚ ਮਨਾ ਰਹੀ ਹੈ, ਤਾਂ ਜੋ ਆਮ ਲੋਕਾਂ ਦੇ ਵਿਚ ਵੀ ਚੇਤਨਾ ਪੈਦਾ ਹੋ ਸਕੇ | ਉਨ੍ਹਾਂ ਕਿਹਾ ਕਿ ਇਸ ਸ਼ਹੀਦੀ ਸ਼ਤਾਬਦੀ ਨੂੰ ਅਨੰਦਪੁਰ ਸਾਹਿਬ 'ਚ ਮਨਾਇਆ ਜਾ ਰਿਹਾ ਹੈ | ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਸਜਾਏ ਜਾ ਰਹੇ ਹਨ, ਜੋ ਕਿ ਆਨੰਦਪੁਰ ਸਾਹਿਬ ਜਾ ਕੇ ਸਮਾਪਤ ਹੋਣਗੇ |

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜੋਲੀ 'ਚ ਲਗਾਇਆ ਅੱਖਾਂ ਦਾ ਚੈੱਕਅਪ ਤੇ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ
Ad Position 24