12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ <br/>

Ad Position 21
No active advertisement
ਅਜੀਤ ਡੈਸਕ 22-11-2025
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਬਲਜਿੰਦਰ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੁਆਰਾ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਤਰੀ ਦੇ ਵਿਸ਼ਰਾਮ ਤੋਂ ਬਾਅਦ ਅੱਜ ਸਵੇਰੇ 9 ਵਜੇ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰੱਖੇ ਸਮਾਗਮ ਦੌਰਾਨ ਭਾਈ ਗੁਰਮੁੱਖ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ | ਉਪਰੰਤ ਸਿੰਘ ਸਾਹਿਬ ਭਾਈ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਅਤੇ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਖ਼ਾਲਸਾ ਹੈੱਡਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਸਿ੍ਸ਼ਟੀ ਦੀ ਚਾਦਰ ਤੇ ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਾਣੀ ਅਤੇ ਕੁਰਬਾਨੀ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਅਰਦਾਸ ਉਪਰੰਤ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਇਲਾਕੇ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪੰਜ ਪਿਆਰਿਆਂ 'ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਨਿੱਘੀ ਵਿਦਾਇਗੀ ਦਿੱਤੀ | ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਸਲਾਮੀ ਦਿੱਤੀ ਗਈ, ਜਦ ਕਿ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਖ਼ਾਲਸਾ ਨੇ ਕੀਤੀ | ਨਗਰ ਕੀਰਤਨ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਵਲੋਂ ਪੁੱਜੇ ਮੈਂਬਰਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਪਵਿੱਤਰ ਸ਼ਹੀਦੀ ਨਗਰ ਕੀਰਤਨ 21 ਅਗਸਤ ਨੂੰ ਆਸਾਮ ਤੋਂ ਰਵਾਨਾ ਹੋਇਆ ਸੀ ਅਤੇ ਤਿੰਨ ਮਹੀਨਿਆਂ ਦੌਰਾਨ 23 ਸੂਬਿਆਂ ਦੀ ਨਿਰੰਤਰ ਯਾਤਰਾ ਉਪਰੰਤ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਤੇ ਗੁਰੂ ਸਾਹਿਬਾਨ ਦੇ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ ਕੀਤੇ | ਨਗਰ ਕੀਰਤਨ ਦੀ ਆਰੰਭਤਾ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੇ ਭਾਈ ਹਰਪਾਲ ਸਿੰਘ ਜੱਲ੍ਹਾ ਮੈਂਬਰਾਨ ਸ਼੍ਰੋਮਣੀ ਕਮੇਟੀ, ਇਕਬਾਲ ਸਿੰਘ ਅਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਮੈਨੇਜਰ ਰਣਜੀਤ ਸਿੰਘ, ਸੰਤ ਬਾਬਾ ਹਰੀ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਜਥੇਦਾਰ ਗਿਆਨੀ ਜਸਵਿੰਦਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਜਗਜੀਤ ਸਿੰਘ ਜੱਗਾ, ਮੀਤ ਮੈਨੇਜਰ ਕੁਲਵਿੰਦਰ ਸਿੰਘ, ਡਾ. ਕਸ਼ਮੀਰ ਸਿੰਘ ਪਿ੍ੰਸੀਪਲ ਮਾਤਾ ਗੁਜਰੀ ਕਾਲਜ, ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ, ਡਾ. ਪਰਿਤਪਾਲ ਸਿੰਘ ਉਪ ਕੁਲਪਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਡਾ. ਲਖਵੀਰ ਸਿੰਘ ਪਿ੍ੰਸੀਪਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਗਿਆਨੀ ਅਤਰ ਸਿੰਘ ਹੈੱਡਗ੍ਰੰਥੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਭਗੜਾਣਾ, ਜਤਿੰਦਰ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਭੰਗੂ, ਜਰਨੈਲ ਸਿੰਘ ਮਾਜਰੀ, ਕੁਲਦੀਪ ਸਿੰਘ ਮਛਰਾਈ, ਭਿੰਦਰ ਸਿੰਘ ਪ੍ਰਧਾਨ, ਸ਼ਰਧਾ ਸਿੰਘ ਛੰਨਾ, ਫੋਰਮੈਨ ਬਲਵੀਰ ਸਿੰਘ ਸਿੱਧੂ, ਹਰਮਿੰਦਰ ਸਿੰਘ ਕੁੰਭੜਾ, ਸੋਮਨਾਥ ਸਿੰਘ ਅਜਨਾਲੀ, ਕੰਵਲਜੀਤ ਸਿੰਘ ਗਿੱਲ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਗੁਰਦੀਪ ਸਿੰਘ ਮੰਡੋਫਲ, ਗੁਰਦੀਪ ਸਿੰਘ ਨੌਲੱਖਾ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਸਤਵਿੰਦਰ ਕੌਰ ਗਿੱਲ, ਰੁਪਿੰਦਰ ਕੌਰ, ਮਨਜੀਤ ਕੌਰ, ਗੁਰਬਖਸ਼ ਸਿੰਘ ਬੈਣਾ, ਬਾਬਾ ਗੁਲਜ਼ਾਰ ਸਿੰਘ ਕਾਰਸੇਵਾ ਵਾਲੇ, ਸੁਪਰਵਾਈਜ਼ਰ ਸੁਖਰਾਜ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਫਲਾਇੰਗ ਟੀਮ ਦੇ ਹਰਵਿੰਦਰ ਸਿੰਘ, ਮਨਜੀਤ ਸਿੰਘ, ਇੰਸਪੈਕਟਰ ਰਣਜੀਤ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਰਾਮ ਸਿੰਘ, ਰਿਕਾਰਡ ਕੀਪਰ ਹਰਮਨਜੀਤ ਸਿੰਘ, ਗੁਰਇਕਬਾਲ ਸਿੰਘ ਮਾਨ, ਗੁਰਵਿੰਦਰ ਸਿੰਘ ਸੋਹੀ ਤੋਂ ਇਲਾਵਾ ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬੱਚੇ, ਮਾਤਾ ਗੁਜਰੀ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਦੀ ਅਗਵਾਈ ਹੇਠ ਦਸੂਹਾ ਵਿਖੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ 'ਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੌਮੀ ਸੈਮੀਨਾਰ ਸਮਾਪਤ <br/>
Ad Position 24