11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨੀਤੀਆਂ ਸਦਕਾ ਨਿਵੇਸ਼ਕਾਂ ਵਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਅਰੋੜਾ

Ad Position 21
No active advertisement
ਅਜੀਤ ਡੈਸਕ 23-11-2025
ਮੰਡੀ ਗੋਬਿੰਦਗੜ੍ਹ, 22 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਜਿੱਥੇ ਪੰਜਾਬ ਸਰਕਾਰ ਵਲੋਂ ਉਦਯੋਗਾਂ ਦੇ ਬਹੁ ਪੱਖੀ ਵਿਕਾਸ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ, ਉੱਥੇ ਹੀ ਉਦਯੋਗਪਤੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸੀਮਾ ਬਾਂਸਲ ਅਤੇ ਪਿ੍ੰਸੀਪਲ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ | ਇਸ ਦੌਰਾਨ ਸੰਬੋਧਨ ਕਰਦੇ ਹੋਏ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਚ ਉਦਯੋਗਾਂ ਨੂੰ ਵਧਣ ਫੁੱਲਣ ਲਈ ਪ੍ਰਦਾਨ ਕੀਤੇ ਜਾ ਰਹੇ ਖ਼ੁਸ਼ਗਵਾਰ ਮਾਹੌਲ ਨੂੰ ਦੇਖਦਿਆਂ ਇੱਥੇ ਨਿਵੇਸ਼ ਕਰਨ ਵਾਲਿਆਂ ਦੀ ਤਾਦਾਦ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਖ਼ੁਸ਼ੀ ਹੈ ਕਿ ਪੜਾਅਵਾਰ ਹੋ ਰਹੇ ਨਿਵੇਸ਼ ਕਾਰਨ 5 ਲੱਖ ਤੋਂ ਵਧੇਰੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ | ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਅਹਿਮ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਦੇ ਜਲੰਧਰ, ਅੰਮਿ੍ਤਸਰ, ਮੋਹਾਲੀ, ਬਠਿੰਡਾ ਅਤੇ ਲੁਧਿਆਣਾ ਵਿਚ ਰੋਡ ਸ਼ੋਅ ਕੀਤੇ ਤਾਂ ਕਿ ਉਦਯੋਗਾਂ ਦੇ ਬਹੁ ਪੱਖੀ ਵਿਕਾਸ ਦੀਆਂ ਸੰਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਲੜੀਵਾਰ ਢੰਗ ਨਾਲ ਠੋਸ ਉਪਰਾਲੇ ਅਮਲ ਵਿਚ ਲਿਆਂਦੇ ਜਾ ਸਕਣ | ਮੀਟਿੰਗ ਦੌਰਾਨ ਇਨਫਰਾਸਟਰਕਚਰ ਅਪਗ੍ਰੇਡੇਸ਼ਨ, ਸਬਸਿਡੀਜ਼, ਜੀ.ਐਸ.ਟੀ, ਗਰੀਨ ਐਨਰਜੀ, ਰਾਈਟ ਟੂ ਬਿਜ਼ਨਸ ਐਕਟ ਸਮੇਤ ਹੋਰ ਮੁੱਦਿਆਂ ਬਾਰੇ ਵਿਸਤਿ੍ਤ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਗੁਪਤਾ, ਜੀ.ਐਮ. ਉਦਯੋਗ ਮਨਿੰਦਰ ਸਿੰਘ ਦੇ ਨਾਲ ਨਾਲ ਪੀ.ਐਸ.ਪੀ.ਸੀ.ਐਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਬਿਹਤਰ ਸੇਵਾਵਾਂ ਬਦਲੇ ਜਥੇਦਾਰ ਮਕਾਰੋਂਪੁਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਲਿੰਕਨ ਕਾਲਜ ਰੋਡ ਵਿਖੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ
Ad Position 24