11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 23-11-2025
ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ, ਰਾਤ ਜਿਵੇਂ ਹੀ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਦਾਖਲ ਹੋਇਆ ਤਾਂ ਸਾਰਾ ਆਲਾ ਦੁਆਲਾ ਧਾਰਮਿਕ ਰੰਗ ਵਿਚ ਰੰਗਿਆ ਗਿਆ ਅਤੇ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਪੂਰੀ ਸ਼ਰਧਾ ਨਾਲ ਨਗਰ ਕੀਰਤਨ ਵਿਚ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ | ਇਸ ਮੌਕੇ ਸੰਤ ਬਾਬਾ ਲੱਖਾ ਸਿੰਘ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਏ.ਡੀ.ਸੀ ਅਰਵਿੰਦ ਗੁਪਤਾ, ਐਸ.ਡੀ.ਐਮ ਚੇਤਨ ਬੰਗੜ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਡੀ.ਐਸ.ਪੀ. ਗੁਰਦੀਪ ਸਿੰਘ, ਪ੍ਰਧਾਨ ਨਗਰ ਕੌਂਸਲ ਹਰਪ੍ਰੀਤ ਸਿੰਘ ਪਿ੍ੰਸ, ਤਹਿਸੀਲਦਾਰ ਪਰਮਪ੍ਰੀਤ ਸਿੰਘ ਗੁਰਾਇਆ ਸਮੇਤ ਵੱਡੀ ਗਿਣਤੀ 'ਚ ਪ੍ਰਸ਼ਾਸਨਿਕ, ਧਾਰਮਿਕ, ਸਿਆਸੀ, ਸਮਾਜਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ | ਪੰਜਾਬ ਸਰਕਾਰ ਵਲੋਂ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਯਾਤਰਾ ਦੇ ਰੂਪ ਵਿਚ ਇਹ ਨਗਰ ਕੀਰਤਨ ਬੀਤੇ ਦਿਨੀਂ ਫ਼ਰੀਦਕੋਟ ਤੋਂ ਆਰੰਭ ਕਰਵਾਇਆ ਗਿਆ ਸੀ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਫ਼ਿਰੋਜ਼ਪੁਰ, ਮੋਗਾ ਤੇ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਅੱਜ ਖੰਨਾ ਨੈਸ਼ਨਲ ਹਾਈਵੇ ਰਾਹੀਂ ਮੰਡੀ ਗੋਬਿੰਦਗੜ੍ਹ ਵਿਚ ਦਾਖਲ ਹੋਇਆ | ਇਸ ਮੌਕੇ ਸੰਗਤਾਂ ਸਮੇਤ ਨਗਰ ਕੀਰਤਨ ਦਾ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕਰਨ ਪੁੱਜੇ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲੀਦਾਨ ਦਿੱਤਾ ਅਤੇ ਅਜਿਹੀ ਮਿਸਾਲ ਦੁਨੀਆ ਵਿਚ ਕਿਧਰੇ ਹੋਰ ਨਹੀਂ ਮਿਲਦੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਉਲੀਕੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਲੱਖਾਂ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਭਲੇ ਦੇ ਸਦੀਵੀ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੇ ਹਰ ਵਿਅਕਤੀ ਤੱਕ ਪਹੁੰਚਾਉਣਾ ਹੈ ਤਾਂ ਜੋ ਸਾਰੇ ਸੇਧ ਲੈ ਸਕਣ | ਇਸ ਮੌਕੇ ਵਿਧਾਇਕ ਬੜਿੰਗ ਨੇ ਵਿਧਾਨ ਸਭਾ ਹਲਕਾ ਅਮਲੋਹ ਦੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਨਤਮਸਤਕ ਹੋਣ | ਅਜਨਾਲੀ ਗੇਟ ਵਿਖੇ ਨਗਰ ਕੀਰਤਨ ਨੂੰ ਸਤਿਕਾਰ ਵਜੋਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ | ਇਸ ਮੌਕੇ ਸੰਗਤਾਂ ਵਿਚ ਚਾਹ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਅਗਲੀ ਖ਼ਬਰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਬਿਹਤਰ ਸੇਵਾਵਾਂ ਬਦਲੇ ਜਥੇਦਾਰ ਮਕਾਰੋਂਪੁਰ ਦਾ ਵਿਸ਼ੇਸ਼ ਸਨਮਾਨ
Ad Position 24