11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਰਕਸ਼ਾਪ ਦੀ ਸਫਲਤਾਪੂਰਵਕ ਮੇਜ਼ਬਾਨੀ ਲਈ ਦੇਸ਼ ਭਗਤ ਯੂਨੀਵਰਸਿਟੀ ਦੀ ਭੂਮਿਕਾ ਸ਼ਲਾਘਾਯੋਗ-ਗਰਿਮਾ ਰੋਹੇਲਾ

Ad Position 21
No active advertisement
ਅਜੀਤ ਡੈਸਕ 23-11-2025
ਅਮਲੋਹ, 22 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਵੀਨਤਾ, ਡਿਜ਼ਾਈਨ ਅਤੇ ਉੱਦਮਤਾ 'ਤੇ ਦੋ ਦਿਨਾਂ ਸਮਰੱਥਾ ਨਿਰਮਾਣ ਵਰਕਸ਼ਾਪ ਇਕ ਰਸਮੀ ਸਮਾਪਤੀ ਸਮਾਰੋਹ ਨਾਲ ਸਫਲਤਾਪੂਰਵਕ ਸਮਾਪਨ ਹੋਈ, ਜਿਸ ਵਿਚ ਪ੍ਰੋਗਰਾਮ ਦੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ ਅਤੇ ਭਾਗੀਦਾਰਾਂ ਦੇ ਵਿਚਾਰ, ਫੀਡਬੈਕ ਤੇ ਮੁੱਖ ਨੁਕਤੇ ਸ਼ਾਮਿਲ ਸਨ | ਇਸ ਸਮਾਗਮ ਵਿਚ ਗਰਿਮਾ ਰੋਹੇਲਾ ਡਾਇਰੈਕਟਰ ਵਿੱਤ ਏ.ਆਈ.ਸੀ.ਟੀ.ਈ. ਨਵੀਂ ਦਿੱਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਆਪਣੇ ਭਾਸ਼ਣ 'ਚ ਰੋਹੇਲਾ ਨੇ ਵਰਕਸ਼ਾਪ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਨ ਲਈ ਦੇਸ਼ ਭਗਤ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ ਅਤੇ ਭਾਰਤ ਦੀ ਨਵੀਨਤਾ ਵਾਤਾਵਰਨ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਵਿਚ ਸਿੱਖਿਅਕਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ | ਇਹ ਪ੍ਰੋਗਰਾਮ ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਅਤੇ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈੱਲ ਦੁਆਰਾ ਸਾਂਝੇ ਤੌਰ 'ਤੇ ਵਾਧਵਾਨੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਦਾ ਉਦੇਸ਼ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ 495T ਮੈਂਬਰਾਂ ਨੂੰ ਐਨ 5ਪੀ 2020 ਦੇ ਅਨੁਸਾਰ ਨਵੀਨਤਾ, ਰਚਨਾਤਮਿਕਤਾ, ਡਿਜ਼ਾਈਨ ਸੋਚ ਅਤੇ ਉੱਦਮਤਾ ਵਿਚ ਹੁਨਰਾਂ ਨਾਲ ਸਸ਼ਕਤ ਬਣਾਉਣਾ ਹੈ | ਇਸ ਸਮਾਰੋਹ ਦੌਰਾਨ ਰੋਹੇਲਾ ਨੇ ਰਾਜੀਵ ਕੁਮਾਰ ਸਹਾਇਕ ਡਾਇਰੈਕਟਰ, ਏ.ਕਿਊ.ਟੀ. ਐਸ.ਸੀ.ਈ.ਆਰ.ਟੀ. ਪੰਜਾਬ, ਪ੍ਰੋ. ਬੂਟਾ ਸਿੰਘ ਸਿੱਧੂ ਪ੍ਰੋ ਵਾਈਸ ਚਾਂਸਲਰ, ਪ੍ਰੋ. ਅਮਰਜੀਤ ਸਿੰਘ, ਪ੍ਰੋ ਵਾਈਸ ਚਾਂਸਲਰ (ਅਕਾਦਮਿਕ) ਦੇ ਨਾਲ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ | ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ, ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਪ੍ਰੋਗਰਾਮ ਦੀ ਸਫਲਤਾ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ | ਇਸ ਸਮਾਰੋਹ ਦੀ ਸਮਾਪਤੀ ਮੌਕੇ ਡਾਇਰੈਕਟਰ ਮੀਡੀਆ ਪ੍ਰੋ. ਸੁਰਜੀਤ ਪਥੇਜਾ ਨੇ ਸਾਰੇ ਪਤਵੰਤਿਆਂ, ਟ੍ਰੇਨਰਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ਅਗਲੀ ਖ਼ਬਰ ਐਨ. ਸੀ. ਸੀ. ਵਿਦਿਆਰਥੀਆਂ ਦੇ ਸਮੁੱਚੇ ਵਿਕਾਸ 'ਚ ਮਹੱਤਵਪੂਰਨ ਯੋਗਦਾਨ ਪਾਵੇਗੀ-ਭੁਪਿੰਦਰ ਸਿੰਘ
Ad Position 24