ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਸੰਬੰਧੀ ਸਕੂਲ ਮੁਖੀ ਪਿ੍ੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਉਨ੍ਹਾਂ ਕਿਹਾ ਕਿ ਸਾਰਿਆਂ ਤੋਂ ਪਹਿਲਾਂ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਸਲੋਕ ਉਚਾਰਨ ਕੀਤੇ ਗਏ | ਉਪਰੰਤ ਵਿਦਿਆਰਥੀਆਂ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਨ, ਕਵਿਤਾਵਾਂ ਤੇ ਕਵੀਸ਼ਰੀ ਦੀ ਪੇਸ਼ਕਾਰੀ ਕੀਤੀ ਗਈ | ਸਕੂਲ ਦੀ ਧਾਰਮਿਕ ਅਧਿਆਪਕਾ ਬਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ 'ਤੇ ਚੱਲਣ ਤੇ ਬਾਣੀ ਨਾਲ ਜੁੜਨ ਲਈ ਪ੍ਰੇਰਿਆ | ਇਸ ਮੌਕੇ ਰਣਜੋਧ ਸਿੰਘ ਡੀ. ਪੀ. ਈ., ਨਰਿੰਦਰ ਕੌਰ, ਸਪਨਾ ਰਾਣੀ, ਆਂਸ਼ੂ, ਦੀਪਾਂਜਲੀ ਸ਼ਰਮਾ, ਰਜਿੰਦਰ ਕੌਰ, ਕੰਵਲਜੀਤ ਕੌਰ, ਸਤਿੰਦਰ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ, ਮਮਤਾ ਦੇਵੀ, ਸ਼ਾਂਤੀ ਦੇਵੀ, ਨਿਸ਼ਾ ਦੇਵੀ, ਅਮਰਜੀਤ ਕੌਰ, ਸਿਮਰਨਜੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ |