12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬੈਂਕਾਂ ਨੇ ਫ਼ਤਹਿਗੜ੍ਹ ਸਾਹਿਬ 'ਚ ਲਾਵਾਰਿਸ ਜਮ੍ਹਾਂ ਰਾਸ਼ੀਆਂ ਲਈ ਮੈਗਾ ਜਨਤਕ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-11-2025
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਨੈਸ਼ਨਲ ਬੈਂਕਰਜ਼ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਨਬੀਪੁਰ 'ਚ ਵਿਸ਼ਾਲ ਜਨਤਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਤਾਂ ਜੋ ਲਾਵਾਰਿਸ ਜਮਾਂ ਰਾਸ਼ੀਆਂ (ਬੋਲੇ ਖਾਤਿਆਂ) ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ | ਇਹ ਕੈਂਪ ਉਨ੍ਹਾਂ ਖਾਤਿਆਂ ਦਾ ਹਵਾਲਾ ਦਿੰਦਾ ਹੈ, ਜਿਨ੍ਹਾਂ 'ਚ ਪਿਛਲੇ 10-15 ਸਾਲਾਂ ਤੋਂ ਕੋਈ ਰਕਮ ਜਮਾਂ ਕਢਵਾਈ ਨਹੀਂ ਹੋਈ ਹੈ | ਇਹ ਜਮਾਂ ਰਾਸ਼ੀਆਂ ਨੂੰ ਆਰ.ਬੀ.ਆਈ ਦੇ ਇਕ ਬੰਦ ਖਾਤੇ 'ਚ ਤਬਦੀਲ ਕੀਤਾ ਜਾਂਦਾ ਹੈ | ਇਹ ਕੈਂਪ ਇਹ ਯਕੀਨੀ ਬਣਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ ਕਿ ਇਹ ਜਮਾਂ ਰਾਸ਼ੀਆਂ ਉਨ੍ਹਾਂ ਦੇ ਸਹੀ ਦਾਅਵੇਦਾਰਾਂ ਤੱਕ ਪਹੁੰਚ ਜਾਣ | ਇਸ ਮੌਕੇ ਸੁਰਿੰਦਰ ਸਿੰਘ ਧਾਲੀਵਾਲ ਏ.ਡੀ.ਸੀ.ਡੀ ਫ਼ਤਹਿਗੜ੍ਹ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਰਾਹੀਂ ਜਨਤਾ ਨੂੰ ਕੈਂਪ ਦੇ ਉਦੇਸ਼ ਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਇਹ ਕੈਂਪ ਸੈਂਟਰਲ ਬੈਂਕ ਆਫ਼ ਇੰਡੀਆ ਵਲੋਂ ਲੀਡ ਬੈਂਕ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ ਅਤੇ ਇਸ ਵਿਚ ਜੀਵਨ ਬੀਮਾ ਨਿਗਮ, ਪੰਜਾਬ ਨੈਸ਼ਨਲ ਬੈਂਕ, ਯੂਕੋ ਬੈਂਕ ਅਤੇ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸੁਮਨ ਸਹੋਤਾ ਮੁੱਖ ਜ਼ਿਲ੍ਹਾ ਮੈਨੇਜਰ ਲੀਡ ਬੈਂਕ ਦਫ਼ਤਰ, ਸੰਦੀਪ ਸਿੰਘ ਮੈਨੇਜਰ ਖੇਤਰੀ ਦਫ਼ਤਰ ਸੈਂਟਰਲ ਬੈਂਕ ਆਫ਼ ਇੰਡੀਆ, ਦਿਲਪ੍ਰੀਤ ਕੌਰ ਸ਼ਾਖਾ ਪ੍ਰਬੰਧਕ ਸੈਂਟਰਲ ਬੈਂਕ ਆਫ਼ ਇੰਡੀਆ, ਊਸ਼ਾ ਰਾਣੀ ਜ਼ਿਲ੍ਹਾ ਕੋਆਰਡੀਨੇਟਰ ਸਟੇਟ ਬੈਂਕ ਆਫ਼ ਇੰਡੀਆ ਆਰ.ਬੀ.ਓ ਰੋਪੜ ਨੇ ਮੈਗਾ ਡੈਫ਼ ਕੈਂਪ ਵਿਚ ਹਿੱਸਾ ਲਿਆ ਅਤੇ ਇਨ੍ਹਾਂ ਖਾਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਲੋਕਾਂ ਨੂੰ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ ਦਫ਼ਤਰ ਨਵਾਂਸ਼ਹਿਰ ਵਿਖੇ ਮਾਸ ਮੀਡੀਆ ਵਿੰਗ ਵਲੋਂ ਸਟਾਫ਼ ਨੂੰ ਅੰਗਦਾਨ ਕਰਨ ਲਈ ਸਹੁੰ ਚੁਕਾਈ <br/> ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਖਿਡਾਰੀਆਂ ਨੇ ਜਿੱਤੇ ਸੋਨੇ ਦੇ ਤਗਮੇ
Ad Position 24