09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ 28 ਤੋਂ 30 ਤੱਕ

Ad Position 21
No active advertisement
ਅਜੀਤ ਡੈਸਕ 24-11-2025

ਪਾਤੜਾਂ, 23 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਦੀ ਮੈਨੇਜਮੈਂਟ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ ਵਿਖੇ 28 ਨਵੰਬਰ ਤੋਂ 30 ਨਵੰਬਰ ਤੱਕ ਕਰਵਾਏ ਜਾ ਰਹੇ ਹਨ¢ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਦੇ ਕਥਾ ਵਾਚਕ ਭਾਈ ਚਰਨਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਸਿੱਖ ਮੈਨੇਜਮੈਂਟ ਕਮੇਟੀ ਵਲੋਂ ਇਨ੍ਹਾਂ ਸਮਾਗਮਾਂ ਸੰਬੰਧੀ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਸਮਾਗਮਾਂ ਵਿਚ 3 ਲੱਖ ਤੋਂ ਵੱਧ ਸੰਗਤ ਆਉਣ ਦੀ ਉਮੀਦ ਹੈ¢ ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਦੇ ਨਾਲ 25 ਤੋਂ 30 ਕਿਲਿਆਂ ਦੇ ਵਿਚ ਟੈਂਟ ਸਿਟੀ ਵੀ ਬਣਾਈ ਗਈ ਹੈ ਤਾਂ ਜੋ ਸੰਗਤਾਂ ਦੇ ਰਹਿਣ ਦਾ ਪ੍ਰਬੰਧ ਵੀ ਵਧੀਆ ਢੰਗ ਨਾਲ ਕੀਤਾ ਜਾ ਸਕੇ¢ ਉਨ੍ਹਾਂ ਦੱਸਿਆ ਕਿ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਵਲੋਂ ਸੰਗਤਾਂ ਦੀ ਸਹੂਲਤ ਲਈ ਮੈਡੀਕਲ ਸਹੂਲਤਾਂ ਸਮੇਤ ਹੋਰ ਵੀ ਸਭ ਸਹੂਲਤਾਂ ਦਾ ਪ੍ਰਬੰਧ ਵਧੀਆ ਢੰਗ ਨਾਲ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆ ਸਕੇ¢ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿਚ ਸਿੱਖ ਪੰਥ ਦੇ ਉੱਚ ਕੋਟੀ ਦੇ ਰਾਗੀ ਅਤੇ ਕਥਾਵਾਚਕ ਜਿਨ੍ਹਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਗੁਰਦੇਵ ਸਿੰਘ, ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ, ਗਿਆਨੀ ਸਾਹਿਬ ਸਿੰਘ ਮਾਰਕੰਡੇ ਵਾਲੇ, ਜਵੱਦੀ ਟਕਸਾਲ ਤੋਂ ਭਾਈ ਭਾਰਤ ਸਿੰਘ, ਇੰਟਰਨੈਸ਼ਨਲ ਕਵੀਸਰੀ ਜਥਾ ਭਾਈ ਭਗਤ ਸਿੰਘ ਗੁਰਦਾਸਪੁਰ, ਗਿਆਨੀ ਗੁਰਮੁਖ ਸਿੰਘ ਐੱਮ. ਏ., ਗਿਆਨੀ ਕੇਵਲ ਸਿੰਘ ਮਹਿਤਾ, ਭਾਈ ਜਸਵੀਰ ਸਿੰਘ ਵਡਾਲਾ, ਭਾਈ ਸੁਖਚੈਨ ਸਿੰਘ ਸ਼ੀਤਲ, ਧਰਮ ਪ੍ਰਚਾਰ ਦੇ ਸੀਨੀਅਰ ਭਾਈ ਗੁਰਮੀਤ ਸਿੰਘ ਕਵੀਸ਼ਰ, ਸ੍ਰੀ ਦਮਦਮਾ ਸਾਹਿਬ ਤੋਂ ਕਥਾ ਵਾਚਕ ਭਾਈ ਨਿਰਭੈ ਸਿੰਘ ਜਿਉਣ, ਗੁਰਦੁਆਰਾ ਨਾਢਾ ਸਾਹਿਬ ਦੇ ਹਜੂਰੀ ਰਾਗੀ ਭਾਈ ਮਨਜਿੰਦਰ ਸਿੰਘ ਰਬਾਬੀ, ਇੰਟਰਨੈਸ਼ਨਲ ਧਰਮ ਪ੍ਰਚਾਰ ਹਰਿਆਣਾ ਤੋਂ ਕਥਾਵਾਚਕ ਭਾਈ ਪ੍ਰਗਟ ਸਿੰਘ, ਲੁਧਿਆਣਾ ਤੋਂ ਕਥਾਵਾਚਕ ਭਾਈ ਜਸਵਿੰਦਰ ਸਿੰਘ, ਸ੍ਰੀ ਗੰਗਾ ਨਗਰ ਤੋਂ ਕਥਾਵਾਚਕ ਭਾਈ ਰਵਿੰਦਰ ਸਿੰਘ, ਕਥਾ ਵਾਚਕ ਭਾਈ ਦਲਬੀਰ ਸਿੰਘ, ਭਾਈ ਚਰਨਜੀਤ ਸਿੰਘ ਧਮਧਾਨ ਸਾਹਿਬ, ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ, ਭਾਈ ਬਲਵਿੰਦਰ ਸਿੰਘ, ਗੁਰਦੁਆਰਾ ਧਮਧਾਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਹਰਿਆਣਾ ਤੋਂ ਭਾਈ ਇੰਦਰਪਾਲ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਪੰਜ ਪਿਆਰਿਆਂ ਵਲੋਂ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ, ਜਿਸ ਵਿਚ ਅੰਮਿ੍ਤ ਛਕਣ ਵਾਲੀਆਂ ਸੰਗਤਾਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ¢ ਭਾਈ ਚਰਨਜੀਤ ਸਿੰਘ ਨੇ ਦੱਸਿਆ ਕਿ 30 ਨਵੰਬਰ ਦਿਨ ਐਤਵਾਰ ਨੂੰ ਗਤਕਾ ਤੇ ਖੇਡ ਮੁਕਾਬਲੇ ਵੀ ਕਰਵਾਈ ਜਾਣਗੇ¢ ਉਨ੍ਹਾਂ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰਬਾਣੀ ਦੇ ਕੀਰਤਨ ਸਰਵਣ ਕੀਤੇ ਜਾਣ¢

Ad Position 22
No active advertisement
ਪਿਛਲੀ ਖ਼ਬਰ ਬਲਵੀਰ ਸਿੰਘ ਸੋਢੀ ਨੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਪੰਜਾਬ 'ਵਰਸਿਟੀ ਦਾ ਅੰਤਰ ਖੇਤਰੀ ਯੁਵਕ ਤੇ ਲੋਕ ਮੇਲਾ ਸਮਾਪਤ
Ad Position 24