ਮੰਡੀ ਗੋਬਿੰਦਗੜ੍ਹ, 23 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੂਰੀ ਤਰ੍ਹਾਂ ਮਜ਼ਬੂਤ ਹੋ ਕੇ ਕਦਮ ਦਰ ਕਦਮ ਅੱਗੇ ਵੱਧ ਰਿਹਾ ਹੈ ਤੇ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਹਲਕੇ ਦੇ ਲੋਕ ਵੱਡੀਆਂ ਜਿੱਤਾਂ ਦਰਜ ਕਰਵਾ ਕੇ ਪਾਰਟੀ ਦਾ ਝੰਡਾ ਬੁਲੰਦ ਕਰਨ | ਇਸ ਗੱਲ ਦਾ ਪ੍ਰਗਟਾਵਾ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਹਲਕੇ ਦੇ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦੇ ਪਿੰਡ ਲੁਹਾਰਮਾਜਰਾ, ਡਡਹੇੜੀ, ਬਦੀਨਪੁਰ ਤੇ ਸਲਾਣੀ ਵਿਖੇ ਭਰਵੀਆਂ ਮੀਟਿੰਗਾਂ ਕਰਨ ਸਮੇਂ ਕੀਤਾ | ਇਨ੍ਹਾਂ ਮੀਟਿੰਗਾਂ ਨੂੰ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਬਾਬਾ ਪਲਵਿੰਦਰ ਸਿੰਘ ਤਲਵਾੜਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਬਲਜਿੰਦਰ ਸਿੰਘ ਸੇਖੋਂ ਤੇ ਭਿੰਦਰ ਸਿੰਘ ਪ੍ਰਧਾਨ ਨੇ ਵੀ ਸੰਬੋਧਨ ਕੀਤਾ | ਰਾਜੂ ਖੰਨਾ ਨੇ ਕਿਹਾ ਕਿ ਅੱਜ 'ਆਪ' ਸਰਕਾਰ ਤੋਂ ਹਰ ਵਰਗ ਵਧੇਰੇ ਦੁਖੀ ਹੋ ਕਿ ਸੜਕਾਂ 'ਤੇ ਪ੍ਰਦਰਸ਼ਨ ਕਰਦਾ ਦਿਖਾਈ ਦੇ ਰਿਹਾ ਹੈ | ਉਨ੍ਹਾਂ ਹਲਕਾ ਅਮਲੋਹ ਦੇ ਸਮੁੱਚੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਗੁੰਮਰਾਹਕੁੰਨ ਪ੍ਰਚਾਰ ਨੂੰ ਨਕਾਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਕੇ ਆਉਣ ਵਾਲੇ ਸਮੇਂ ਵਿਚ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਗਠਨ ਕਰਨ | ਇਸ ਮੌਕੇ ਮਲਕੀਤ ਸਿੰਘ, ਮੁਕੰਦ ਸਿੰਘ ਲੁਹਾਰਮਾਜਰਾ, ਓਜਲ ਸਿੰਘ, ਗੁਰਜੀਤ ਸਿੰਘ, ਬਲਵੀਰ ਸਿੰਘ ਸਰਪੰਚ, ਲਖਵੀਰ ਸਿੰਘ ਜੱਲੋਵਾਲ, ਬਲਜੀਤ ਸਿੰਘ, ਹਰਮਿੰਦਰ ਸਿੰਘ ਸਿਰਾਜਮਾਜਰਾ, ਸੰਦੀਪ ਸਿੰਘ, ਹਰਬੰਸ ਸਿੰਘ ਪ੍ਰਧਾਨ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ ਸਲਾਣੀ, ਡਾ. ਬਲਵੀਰ ਸਿੰਘ, ਅਜੀਤ ਸਿੰਘ ਡਡਹੇੜੀ, ਸਤਵਿੰਦਰ ਸਿੰਘ ਗਰੇਵਾਲ, ਸੁਖਬੀਰ ਸਿੰਘ, ਗੁਰਜੀਤ ਸਿੰਘ ਬੱਬੀ, ਟਿੰਕੂ ਬਦੀਨਪੁਰ, ਬਲਕਾਰ ਸਿੰਘ, ਸਤਵਿੰਦਰ ਸਿੰਘ ਵਿਰਕ, ਬੂਟਾ ਸਿੰਘ, ਨਾਹਰ ਸਿੰਘ, ਸਿਮਰਨਜੀਤ ਸਿੰਘ ਬਦੀਨਪੁਰ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਤੇ ਆਗੂ ਮੌਜੂਦ ਸਨ |