09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੱਤਿਆ ਸਾਈਾ ਬਾਬੇ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 24-11-2025
ਬਸੀ ਪਠਾਣਾਂ, 23 ਨਵੰਬਰ (ਐਚ.ਐਸ. ਗੌਤਮ)-ਪ੍ਰਾਚੀਨ ਸ੍ਰੀ ਰਾਮ ਮੰਦਰ ਵਿਚ ਭਗਤਾਂ ਵਲੋਂ ਮੁੱਖ ਸੇਵਾਦਾਰ ਕਾਹਨ ਚੰਦ ਸ਼ਰਮਾ ਦੀ ਅਗਵਾਈ ਹੇਠ ਸੱਤਿਆ ਸਾਈਾ ਬਾਬਾ ਦਾ 100ਵਾਂ ਜਨਮ ਦਿਨ ਮਨਾਇਆ ਗਿਆ | ਪ੍ਰੋਗਰਾਮ ਵਿਚ ਸ਼੍ਰੋਮਣੀ ਅਕਾਲੀ ਦਲ ਵਾਰਡ ਨੰ. 13 ਦੇ ਕੌਂਸਲਰ ਤੇ ਸਮਾਜ ਸੇਵੀ ਮਨਪ੍ਰੀਤ ਸਿੰਘ ਹੈਪੀ ਸ਼ਾਮਿਲ ਹੋਏ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋ ਵਿਸ਼ੇਸ ਸਨਮਾਨ ਕੀਤਾ ਗਿਆ | ਕਾਹਨ ਚੰਦ ਸ਼ਰਮਾ ਤੇ ਸਾਈ ਭਗਤਾਂ ਨੇ ਜੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ ਅਤੇ ਭਜਨਾਂ ਦਾ ਗੁਣਗਾਨ ਕੀਤਾ | ਇਸ ਮੌਕੇ ਸੰਗਤਾਂ ਲਈ ਚਾਹ-ਪਕੌੜਿਆਂ ਤੇ ਖੀਰ ਦੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਮੌਕੇ ਰਾਜੇਸ਼ ਕੁਮਾਰ ਪਿੱਲਾ, ਧਰਮਵੀਰ ਭੱਲਾ, ਮਨਧੀਰ ਮੋਹਨ, ਹਰਦੀਪ ਸ਼ਰਮਾ, ਦਵਿੰਦਰ ਮਲਹੋਤਰਾ, ਰਿਸ਼ੀ ਸਿੰਗਲਾ, ਹੇਮਮਿੰਦਰ ਦਲਾਲ, ਹਰਿੰਦਰ ਮਲਹੋਤਰਾ ਨੰਨਾ, ਹਰਦਿਆਲ ਚੰਦ ਸ਼ਰਮਾ, ਯਸ਼ਪਾਲ ਸ਼ਾਰਦਾ, ਪ੍ਰੀਤਮ ਰਬੜ, ਅਸ਼ੋਕ ਗੌਤਮ, ਕਰਮ ਚੰਦ ਬੱਤਰਾ, ਸੰਜੂ ਸ਼ਰਮਾ, ਬਲਜਿੰਦਰ ਸਿੰਘ, ਪ੍ਰਦੀਪ ਕੁਮਾਰ, ਰਾਜੇਸ਼ ਕੁਮਾਰ, ਸੰਜੀਵ ਕੁਮਾਰ, ਸੰਜੇ ਕੁਮਾਰ, ਬਿੱਟੂ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਸਾਈ ਭਗਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਦਲ ਯਾਤਰਾ ਦੀ ਤਿਆਰੀ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਹਲਕਾ ਵਾਸੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵੱਡੀਆਂ ਜਿੱਤਾਂ ਦਰਜ ਕਰਵਾਉਣ- ਰਾਜੂ ਖੰਨਾ
Ad Position 24