ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਨੌਜਵਾਨ ਸਭਾ ਫ਼ਤਹਿਗੜ੍ਹ ਸਾਹਿਬ ਵਲੋਂ 'ਆਪ' ਦੇ ਯੂਥ ਹਲਕਾ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਅਤੇ ਗੁਰਸਿਮਰਨ ਭੱਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ 'ਆਪ' ਦੇ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਪੰਜਾਬੀ ਦੇ ਮਸ਼ਹੂਰ ਗਾਇਕ ਅਤੇ ਸੈਲੀਬਿ੍ਟੀ ਗੁਰਪ੍ਰੀਤ ਲਾਡ, ਕਬੀਰ ਸੰਧੂ, ਹਰਵੇਲ ਬਰਾੜ, ਜੱਟ ਸੋਹੀ ਅਤੇ ਰਫ਼ਤਾਰ ਰਾਏ ਵੀ ਖ਼ੂਨਦਾਨ ਕਰਨ ਲਈ ਸ਼ਾਮਿਲ ਹੋਏ | ਇਸ ਮੌਕੇ ਬਰਜਿੰਦਰ ਸਿੰਘ ਪਰਵਾਨਾ ਅਤੇ ਲਚਕਾਣੀ ਵਾਲੇ ਪਾਲ ਖਰੌੜ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਨੌਜਵਾਨ ਸਭਾ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਦਿਲਪ੍ਰੀਤ ਭੱਟੀ ਦੀ ਅਗਵਾਈ ਵਿਚ ਜਿਹੜੇ ਵੀ ਪ੍ਰੋਗਰਾਮ ਹੁੰਦੇ ਹਨ, ਉਹ ਸਮਾਜਿਕ ਸੇਧ ਵਾਲੇ ਹੁੰਦੇ ਹਨ | ਉਨ੍ਹਾਂ ਕਿਹਾ ਕਿ ਖ਼ੂਨ ਦਾਨ ਮਹਾਂ ਦਾਨ ਹੈ | ਖ਼ੂਨ ਦੀ ਇਕ ਬੂੰਦ ਵੀ ਕਿਸੇ ਵਿਅਕਤੀ ਦੀ ਜਾਨ ਬਚਾ ਸਕਦੀ ਹੈ | ਸਾਨੂੰ ਖ਼ੂਨਦਾਨ ਵਿਚ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਖ਼ੂਨਦਾਨ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, 80 ਫ਼ੀਸਦੀ ਹਾਰਟ ਅਟੈਕ ਦੇ ਚਾਂਸ ਘੱਟ ਹੋ ਜਾਂਦੇ ਹਨ | ਇਸ ਤੋਂ ਇਲਾਵਾ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ | ਇਸ ਮੌਕੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਮਨ ਭਮਾਰਸੀ, ਮਾਵੀ ਜਸਪ੍ਰੀਤ, ਗੁਰਕੀਰਤ ਢੀਂਡਸਾ, ਜੋਬਨ ਭੰਗੂ, ਹਿਤੇਸ਼ ਉੱਪਲ ਸ਼ਹਿਰੀ ਪ੍ਰਧਾਨ 'ਆਪ', ਸ਼ਰਨ ਖਹਿਰਾ, ਹਰਪ੍ਰੀਤ ਬੱਤਰਾ, ਗੁਰਸੇਵਕ ਸਿੰਘ ਚੱਢਾ, ਮਨਪ੍ਰੀਤ ਸਿੰਘ ਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |