ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਹੋਈ ਬੈਠਕ ਦੌਰਾਨ ਸਰਪੰਚ ਹਰਵੇਲ ਸਿੰਘ ਮਾਧੋਪੁਰ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ ਅਤੇ ਮਾਧੋਪੁਰ ਦੀ ਪਾਰਟੀ ਪ੍ਰਤੀ ਨਿੱਢੀ ਸੇਵਾ ਨੂੰ ਸਰਾਹਿਆ ਗਿਆ | ਇਸ ਮੌਕੇ ਵਰਕਿੰਗ ਕਮੇਟੀ ਦੇ ਮੈਂਬਰ ਰਣਵੀਰ ਸਿੰਘ ਪੂਨੀਆ, ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ ਨੇ ਕਿਹਾ ਕਿ ਪਾਰਟੀ ਹਮੇਸ਼ਾ ਉਨ੍ਹਾਂ ਵਰਕਰਾਂ ਨੂੰ ਸਨਮਾਨਿਤ ਕਰਦੀ ਹੈ ਜੋ ਨਿਡਰਤਾ, ਇਮਾਨਦਾਰੀ ਅਤੇ ਨਿਸ਼ਠਾ ਨਾਲ ਪਾਰਟੀ ਅਤੇ ਸਮਾਜ ਦੀ ਸੇਵਾ ਕਰਦੇ ਹਨ | ਉਨ੍ਹਾਂ ਦੇ ਅਨੁਸਾਰ ਹਰਵੇਲ ਸਿੰਘ ਮਾਧੋਪੁਰ ਦੀ ਨਿਯੁਕਤੀ ਵੀ ਇਸੇ ਨੀਤੀ ਦੇ ਅਧਾਰ 'ਤੇ ਕੀਤੀ ਗਈ ਹੈ | ਸਨਮਾਨ ਸਮਾਰੋਹ ਦੌਰਾਨ ਪਾਰਟੀ ਵਰਕਰਾਂ ਨੇ ਮਾਧੋਪੁਰ ਨੂੰ ਵਧਾਈ ਦਿੱਤੀ ਤੇ ਉਮੀਦ ਜਤਾਈ ਕਿ ਉਹ ਆਪਣੇ ਨਵੇਂ ਅਹੁਦੇ ਤੇ ਰਹਿੰਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਸੁਰਿੰਦਰ ਸਿੰਘ ਸੁਹਾਗੜੀ, ਦਰਬਾਰਾ ਸਿੰਘ ਰੰਧਾਵਾ, ਸੁਰਜੀਤ ਸਿੰਘ ਚਨਾਰਥਲ, ਮਾਸਟਰ ਅਜੀਤ ਸਿੰਘ, ਸ਼ੇਰ ਸਿੰਘ ਸਾਬਕਾ ਪ੍ਰਧਾਨ, ਕੁਲਦੀਪ ਸਿੰਘ ਸੈਣੀ, ਜਰਨੈਲ ਸਿੰਘ ਨਬੀਪੁਰ, ਬਚਿੱਤਰ ਸਿੰਘ ਪੰਜੋਲਾ, ਬਿਕਰਮਜੀਤ ਸਿੰਘ ਨਾਗਰਾ, ਗੁਰ ਧਰਮ ਸਿੰਘ ਦਾਦੂਮਜਰਾ ਵੀ ਹਾਜ਼ਰ ਸਨ |