23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਕਾਂਗਰਸ ਪਾਰਟੀ ਨੇ ਦਿੱਤੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 07-12-2025
ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਮੌਜੂਦਗੀ 'ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਦਲਿਤਾਂ ਦੇ ਹੱਕਾਂ ਦੇ ਰਖਵਾਲੇ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਆਗੂਆਂ ਨੇ ਡਾ. ਅੰਬੇਡਕਰ ਦੇ ਜੀਵਨ ਸੰਘਰਸ਼ ਤੇ ਸਮਾਜਿਕ ਨਿਆਂ ਲਈ ਕੀਤੀਆਂ ਅਣਗਿਣਤ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਹਰ ਨਾਗਰਿਕ ਲਈ ਸਾਮਾਨ ਅਧਿਕਾਰ ਸੁਨਿਸ਼ਚਿਤ ਕਰਨ ਲਈ ਸਾਰੀ ਉਮਰ ਜੱਦੋ-ਜਹਿਦ ਕੀਤੀ |
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਡਾ. ਬਾਬਾ ਸਾਹਿਬ ਅੰਬੇਡਕਰ ਨੇ ਦੱਬੇ ਕੁਚਲੇ ਵਰਗਾਂ ਨੂੰ ਸੰਵਿਧਾਨਕ ਹੱਕ ਦਿਵਾ ਕੇ ਭਾਰਤ ਦੇ ਲੋਕਤੰਤਰਿਕ ਢਾਂਚੇ ਨੂੰ ਮਜ਼ਬੂਤ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਡਾ. ਅੰਬੇਡਕਰ ਦੇ ਸਿਧਾਂਤਾਂ 'ਤੇ ਚੱਲਦੀ ਆਈ ਹੈ ਤੇ ਸਮਾਜਿਕ ਨਿਆਂ ਲਈ ਲੜਾਈ ਲੜਦੀ ਰਹੇਗੀ | ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਡਾ. ਅੰਬੇਡਕਰ ਦੇ ਵਿਚਾਰਾਂ ਤੇ ਜੀਵਨ ਸੰਘਰਸ਼ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਭਾਰਤ ਦੇ ਲੋਕਤੰਤਰਿਕ ਮੁੱਲ ਮਜ਼ਬੂਤ ਰਹਿ ਸਕਣ | ਸਮਾਗਮ ਦੌਰਾਨ ਡਾ. ਅੰਬੇਡਕਰ ਦੀ ਤਸਵੀਰ ਅੱਗੇ ਫੁੱਲ ਅਰਪਿਤ ਕੀਤੇ ਗਏ ਅਤੇ ਉਨ੍ਹਾਂ ਦੇ ਜੀਵਨ, ਸੰਵਿਧਾਨ ਨਿਰਮਾਣ 'ਚ ਯੋਗਦਾਨ ਅਤੇ ਸਮਾਜਿਕ ਸੁਧਾਰਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਮਨਦੀਪ ਕੌਰ ਨਾਗਰਾ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂ, ਵਰਕਰ, ਕੌਂਸਲਰ ਤੇ ਆਮ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੈਫ਼ਟੀਨੈਂਟ ਜਨਰਲ ਕੇ.ਜੇ. ਸਿੰਘ ਅਤੇ ਕਰਨਲ ਚੌਹਾਨ ਵਲੋਂ ਕੋਰਡੀਆ ਸੰਸਥਾ ਦਾ ਦੌਰਾ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ 'ਚ 'ਇਨ ਟੈਲੀ ਟੋਲਸ' ਸਕੂਲ ਦੀ ਪਹਿਲੀ ਸ਼ਾਖਾ ਦਾ ਉਦਘਾਟਨ
Ad Position 24