23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਭਗੜਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-12-2025
ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਜਾਪ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਧਾਰਮਿਕ ਸਮਾਗਮ ਦੌਰਾਨ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ, ਗੁਰਮਤਿ ਵਿਚਾਰਾਂ ਤੇ ਜੁਸ਼ੀਲੀਆਂ ਬਾਰਾਂ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਸ ਅਸਥਾਨ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਾਰੇ ਦਿਹਾੜੇ ਗੁਰਮਤਿ ਦੀ ਰੌਸ਼ਨੀ 'ਚ ਸ਼ਰਧਾ ਨਾਲ ਮਨਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਕੁਰਾਹੇ ਪੈ ਚੁੱਕੇ ਸਿੱਖ ਨੌਜਵਾਨਾਂ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਜਾਣੂ ਕਰਵਾ ਸਮਾਜਿਕ ਬੁਰਾਈਆਂ ਤੋਂ ਬਚਾਅ ਕੇ ਸਿੱਖੀ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਸਹਾਈ ਸਿੱਧ ਹੋ ਰਹੇ ਹਨ | ਜਥੇਦਾਰ ਬਲਸੂਆਂ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਜਿਹੇ ਸਮਾਗਮ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ | ਉਨ੍ਹਾਂ ਸਮਾਗਮ 'ਚ ਸ਼ਾਮਿਲ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਸਮਾਗਮ 'ਚ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਰਾਗੀ ਭਾਈ ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਨਸੀਬ ਸਿੰਘ, ਗੁਰਨਾਮ ਸਿੰਘ, ਜੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਲੰਗਰ ਲਗਾਉਣ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਸਰਹਿੰਦ ਵਲੋਂ ਸ਼ਹਿਰ ਦਾ ਕੂੜਾ ਬਸੀ ਪਠਾਣਾਂ ਰੋਡ 'ਤੇ ਸੁੱਟਣ ਦੇ ਵਿਰੋਧ 'ਚ ਸੀਨੀਅਰ ਸਿਟੀਜ਼ਨਾਂ ਦਾ ਫੁੱਟਿਆ...
Ad Position 24