23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਪੰਜਾਬ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 07-12-2025
ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਰਾਜਿੰਦਰ ਸਿੰਘ)-ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਪੰਜਾਬ ਦੀ ਮਹੀਨਾਵਾਰ ਮੀਟਿੰਗ ਫ਼ਰੰਟ ਦੇ ਚੇਅਰਮੈਨ ਵੈਦ ਧਰਮ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਹ ਮੀਟਿੰਗ ਸਾਕਾ ਸਰਹਿੰਦ ਦੇ ਮਹਾਨ ਸ਼ਹੀਦ ਮਾਤਾ ਗੁਜਰੀ ਕੌਰ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਕੁਰਬਾਨੀ ਨੂੰ ਸਮਰਪਿਤ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਉਣ ਦੇ ਸਬੰਧ 'ਚ ਕੀਤੀ ਗਈ | ਇਸ ਮੌਕੇ ਸਟੇਟ ਕਮੇਟੀ ਨੇ ਸਰਵ ਸੰਮਤੀ ਨਾਲ ਫ਼ੈਸਲਾ ਕੀਤਾ ਕਿ ਕੈਂਪ 25 ਅਤੇ 26 ਦਸੰਬਰ ਨੂੰ ਲਗਾਇਆ ਜਾਵੇਗਾ | ਇਸ ਮੌਕੇ ਫ਼ਰੰਟ ਦੇ ਚੇਅਰਮੈਨ ਵੈਦ ਧਰਮ ਸਿੰਘ ਸੈਣੀ, ਜਨਰਲ ਸਕੱਤਰ ਗੁਰਸੇਵਕ ਸਿੰਘ ਜਮੀਤਗੜ੍ਹ, ਐਡਵਾਈਜ਼ਰੀ ਬੋਰਡ ਦੇ ਕੋਆਰਡੀਨੇਟਰ ਜਗਬੀਰ ਸਿੰਘ ਇੰਸਪੈਕਟਰ ਸੇਵਾ ਮੁਕਤ, ਮੈਡੀਕਲ ਵਿੰਗ ਦੇ ਸਟੇਟ ਕੋਆਰਡੀਨੇਟਰ ਡਾ. ਜੇ.ਐਸ. ਬਾਜਵਾ, ਡਾ. ਕੁਲਦੀਪ ਸਿੰਘ, ਪੰਕਜ ਗੁਪਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀਤ ਨਗਰ 'ਚ ਕੂੜੇ ਦੇ ਡੰਪ ਕੋਲ ਨਵ-ਜਨਮੀ ਬੱਚੀ ਮਿਲੀ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਸਰਹਿੰਦ ਦੀ ਮੀਟਿੰਗ 9 ਨੂੰ
Ad Position 24