ਝੂਠੇ ਵਾਅਦਿਆਂ ਤੋਂ ਖ਼ਫ਼ਾ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ- ਰਾਜੂ ਖੰਨਾ
ਅਜੀਤ ਡੈਸਕ
08-12-2025
ਰਾਜੂ ਖੰਨਾ ਨੇ ਕਿਹਾ ਕਿ ਝੂਠ ਦੇ ਸਹਾਰੇ ਬਣੀ ਇਸ ਸਰਕਾਰ ਨੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਹਰ ਵਰਗ ਦੁਖੀ ਹੈ ਅਤੇ ਇਸ ਪਾਰਟੀ ਨੂੰ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਦਿ੍ੜ੍ਹ ਹੈ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਇਸ ਲਈ ਉਨ੍ਹਾਂ ਹਲਕਾ ਅਮਲੋਹ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿਚ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਵਿਕਾਸ ਦੇ ਰਾਹ ਖੋਲ੍ਹਣ | ਇਸ ਮੌਕੇ ਉਨ੍ਹਾਂ ਯੂਥ ਆਗੂ ਦਿਲਮਨਪ੍ਰੀਤ ਸਿੰਘ ਰੁੜਕੀ ਦਾ ਸਨਮਾਨ ਵੀ ਕੀਤਾ |