ਫ਼ਤਹਿਗੜ੍ਹ ਸਾਹਿਬ, 7 ਦਸੰਬਰ (ਪੱਤਰ ਪ੍ਰੇਰਕ)-ਫ਼ਤਹਿਗੜ੍ਹ ਸਾਹਿਬ ਤੋਂ ਪੱਤਰਕਾਰ ਜਗਦੇਵ ਸਿੰਘ ਦੇ ਪਿਤਾ ਸਵ. ਹਰਭਜਨ ਸਿੰਘ ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਯਾਦਗਾਰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਹੋਇਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸਮਾਜ ਸੇਵੀ, ਧਾਰਮਿਕ, ਸਿਆਸੀ ਸ਼ਖ਼ਸੀਅਤਾਂ, ਪੱਤਰਕਾਰ ਭਾਈਚਾਰੇ ਤੇ ਸਨੇਹੀਆਂ ਨੇ ਵਿੱਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇਸ ਤੋਂ ਪਹਿਲਾਂ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ ਉਪਰੰਤ ਵੱਖ-ਵੱਖ ਸ਼ਖ਼ਸੀਅਤਾਂ ਦੇ ਸ਼ੋਕ ਸੁਨੇਹੇ ਪੜ੍ਹ ਕੇ ਸੁਣਾਏ ਗਏ | ਇਸ ਦੌਰਾਨ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਜੀ.ਪੀ, ਅਜੇ ਸਿੰਘ ਲਿਬੜਾ, ਗੁਰਵਿੰਦਰ ਸਿੰਘ ਢਿੱਲੋਂ, ਰਸ਼ਪਿੰਦਰ ਸਿੰਘ ਰਾਜਾ, ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਸਾਬਕਾ ਡੀ.ਪੀ.ਆਰ.ਓ. ਕੁਲਜੀਤ ਸਿੰਘ, ਭੂਪੇਸ਼ ਚੱਠਾ, ਪਦਮਸ੍ਰੀ ਜਗਜੀਤ ਸਿੰਘ ਦਰਦੀ, ਡਾ. ਪਿ੍ਤਪਾਲ ਸਿੰਘ, ਹਰਪ੍ਰੀਤ ਸਿੰਘ ਪਿ੍ੰਸ, ਜਗਦੀਪ ਸਿੰਘ ਚੀਮਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਸਾਬਕਾ ਮੰਤਰੀ ਡਾ. ਹਰਬੰਸ ਲਾਲ ਸਮੇਤ ਹੋਰਨਾਂ ਸ਼ਖਸ਼ੀਅਤਾਂ ਨੇ ਸਵ. ਹਰਭਜਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਉਨ੍ਹਾਂ ਦੀ ਸਮਾਜਿਕ ਅਤੇ ਪਰਿਵਾਰਕ ਦੇਣ ਬਾਰੇ ਵਿਚਾਰਾਂ ਕੀਤੀਆਂ | ਇਸ ਮੌਕੇ ਪਰਿਵਾਰ ਨਾਲ ਵੱਖ-ਵੱਖ ਜ਼ਿਲਿ੍ਹਆਂ ਦੇ ਪੱਤਰਕਾਰ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੇ ਵੀ ਦੁੱਖ ਸਾਂਝਾ ਕੀਤਾ |