ਜਖਵਾਲੀ, 7 ਦਸੰਬਰ (ਨਿਰਭੈ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚਨਾਰਥਲ ਕਲਾਂ ਤੋਂ ਉਮੀਦਵਾਰ ਕੁਲਵੰਤ ਸਿੰਘ, ਮੂਲੇਪੁਰ ਤੋਂ ਰਣਜੀਤ ਕੌਰ ਪੰਡਰਾਲੀ, ਜ਼ੋਨ ਮਾਧੋਪੁਰ ਤੋਂ ਗੁਰਪ੍ਰੀਤ ਕੌਰ ਜੱਲ੍ਹਾ ਤੇ ਉਮੀਦਵਾਰ ਬਲਾਕ ਸੰਮਤੀ ਜ਼ੋਨ ਬਾਲਪੁਰ ਤੋਂ ਰਜਿੰਦਰ ਕੌਰ ਸਰਾਣਾ, ਜ਼ੋਨ ਚਨਾਰਥਲ ਕਲਾਂ ਤੋਂ ਗੁਰਵਿੰਦਰ ਸਿੰਘ ਗੁਰੀ, ਜ਼ੋਨ ਭਮਾਰਸੀ ਬੁਲੰਦ ਤੋਂ ਕਮਲਜੀਤ ਕੌਰ ਭੱਲਮਾਜਰਾ, ਜ਼ੋਨ ਭਮਾਰਸੀ ਜ਼ੇਰ ਤੋਂ ਵਰਿੰਦਰ ਸਿੰਘ ਭਮਾਰਸੀ ਦੇ ਹੱਕ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਚੋਣ ਪ੍ਰਚਾਰ ਕੀਤਾ ਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਆਉਣ ਵਾਲੀ 14 ਦਸੰਬਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਪਿਛਲੇ ਚਾਰ ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਲਈ ਕੁਝ ਨਹੀਂ ਕੀਤਾ | ਸ: ਨਾਗਰਾ ਨੇ ਦਾਅਵਾ ਕੀਤਾ ਕਿ ਸਿਰਫ਼ ਕਾਂਗਰਸ ਪਾਰਟੀ ਹੀ ਪਿੰਡਾਂ ਦਾ ਅਸਲ ਵਿਕਾਸ ਕਰ ਸਕਦੀ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਮੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸਾਬਕਾ ਯੂਥ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਸਾਬਕਾ ਸਰਪੰਚ ਜਗਦੀਪ ਸਿੰਘ, ਦਵਿੰਦਰ ਸਿੰਘ ਜੱਲ੍ਹਾ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਇੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਬਾਵਾ, ਜਸਵਿੰਦਰ ਸਿੰਘ ਜੱਸੂ, ਪਰਮਜੀਤ ਸਿੰਘ ਠੇਕੇਦਾਰ, ਲਖਵਿੰਦਰ ਸਿੰਘ ਲੱਖੀ ਤੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਮੌਜੂਦ ਸਨ |