10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸ਼੍ਰੋ. ਅ. ਦਲ ਦੇ ਉਮੀਦਵਾਰ ਹਰਸ਼ਦੀਪ ਸਿੰਘ ਦੀ ਜਿੱਤ ਲਈ ਹਰ ਵੋਟਰ ਤੱਕ ਪਹੁੰਚ ਕੀਤੀ ਜਾਵੇਗੀ- ਗਿੱਲ

Ad Position 21
No active advertisement
ਕਮਲਜੀਤ ਸਿੰਘ ਗਿੱਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਉਮੀਦਵਾਰ ਹਰਸ਼ਦੀਪ ਸਿੰਘ ਵਿਰਕ, ਪ੍ਰਧਾਨ ਹਰਿੰਦਰ ਸਿੰਘ ਦੀਵਾ ਤੇ ਲੀਡਰਸ਼ਿਪ | ਤਸਵੀਰ: ਕੇਵਲ ਸਿੰਘ <br/> 08-12-2025
ਅਮਲੋਹ, 7 ਦਸੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸ਼ਦੀਪ ਸਿੰਘ ਵਿਰਕ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੀਸ਼ਦ ਬੁੱਗਾ ਸਰਕਲ ਅਧੀਨ ਆਉਂਦੇ ਹਰ ਪਿੰਡ ਦੇ ਵੋਟਰ ਤੱਕ ਪੂਰੀ ਤਰ੍ਹਾਂ ਪਹੁੰਚ ਕੀਤੀ ਜਾ ਰਹੀ ਹੈ | ਅੱਜ ਹੋਈ ਇਕ ਖਾਸ ਮੀਟਿੰਗ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਸਰਕਲ ਬੁੱਗਾ ਦੇ ਪ੍ਰਧਾਨ ਹਰਿੰਦਰ ਸਿੰਘ ਦੀਵਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਹਰਸ਼ਦੀਪ ਸਿੰਘ ਵਿਰਕ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ | ਇਸ ਮੌਕੇ ਜਥੇਦਾਰ ਸੁਬੇਗ ਸਿੰਘ ਕੁੰਜਾਰੀ ਵਿਸ਼ੇਸ਼ ਤੌਰ ਤੇ ਮੌਜੂਦ ਸਨ | ਉਨ੍ਹਾਂ ਕਿਹਾ ਕਿ ਹਰਸ਼ਦੀਪ ਸਿੰਘ ਇਕ ਨੌਜਵਾਨ, ਜੋਸ਼ੀਲਾ ਅਤੇ ਸਾਫ਼-ਸੁਥਰੀ ਸੋਚ ਵਾਲਾ ਉਮੀਦਵਾਰ ਹੈ, ਜੋ ਨੌਜਵਾਨ ਪੀੜ੍ਹੀ ਦੀਆਂ ਸਮੱਸਿਆਵਾਂ ਨੂੰ ਸਮਝਦਾ ਹੈ ਅਤੇ ਹੱਲ ਕਰਨ ਦੀ ਸਮਰੱਥਾ ਰੱਖਦਾ ਹੈ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਰਾਜੂ ਖੰਨਾ ਦੀ ਅਗਵਾਈ ਵਿਚ ਪੂਰੇ ਜ਼ੋਰ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜ ਰਿਹਾ ਹੈ ਅਤੇ ਪਾਰਟੀ ਨੂੰ ਪੂਰਾ ਭਰੋਸਾ ਹੈ ਕਿ ਸਭ ਉਮੀਦਵਾਰ ਵੱਡੇ ਵੋਟਾਂ ਦੇ ਫ਼ਰਕ ਨਾਲ ਆਪਣੀ ਜਿੱਤ ਦਰਜ ਕਰਨਗੇ | ਇਸ ਮੌਕੇ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਸ਼ਾਨਦਾਰ ਜਿੱਤਾਂ ਹਾਸਲ ਕਰੇਗਾ- ਗੁਰੂ, ਰਿਆ, ਮਕਾਰੋਂਪੁਰ ਅਗਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ
Ad Position 24