27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਰਹੇ ਜੇਤੂ

Ad Position 21
No active advertisement
ਅਜੀਤ ਡੈਸਕ 18-12-2025
ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਬਲਜਿੰਦਰ ਸਿੰਘ)-ਬੀਤੀ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪਈਆਂ ਵੋਟਾਂ ਦੇ ਅੱਜ ਨਤੀਜੇ ਐਲਾਨਿਆਂ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੰਚਾਇਤ ਸੰਮਤੀ ਜ਼ੋਨ ਬਰਾਸ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਜੇਤੂ ਰਹੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਬਲਾਕ ਸੰਮਤੀ ਮੈਂਬਰ ਚੁਣੇ ਗਏ ਬਲਜਿੰਦਰ ਸਿੰਘ ਨੂੰ ਸਨਮਾਨਿਤ ਕਰਕੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਜੋਨ ਵਿਚ ਪੈਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਪ੍ਰਤੀ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਹ ਉਸ 'ਤੇ ਖਰਾ ਉਤਰਨਗੇ | ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਦਾ ਵੀ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸਤਵਿੰਦਰ ਸਿੰਘ ਬਡਾਲੀ ਮਾਈਕੀ, ਬਲਜਿੰਦਰ ਸਿੰਘ ਬਰਾਸ, ਕਰਨੈਲ ਸਿੰਘ ਬਲਾੜ੍ਹੀ ਕਲਾਂ, ਨਾਹਰ ਸਿੰਘ ਹਰਨਾ, ਰਾਮ ਸਿੰਘ ਭਗੜਾਣਾ, ਜਸਵੀਰ ਸਿੰਘ ਜਲਵੇੜੀ ਗਹਿਲਾਂ, ਬਲਵੀਰ ਸਿੰਘ ਬਡਾਲੀ ਮਾਈਕੀ, ਜਸਵੰਤ ਸਿੰਘ ਭਗੜਾਣਾ, ਭਿੰਦਰ ਸਿੰਘ ਬਡਾਲੀ ਆਲਾ ਸਿੰਘ, ਜਰਨੈਲ ਸਿੰਘ ਸਾਨੀਪੁਰ, ਤਜਿੰਦਰ ਸਿੰਘ ਬਲਾੜਾ, ਪਾਲਾ ਸਿੰਘ ਰਜਿੰਦਰਗੜ੍ਹ, ਮਨਦੀਪ ਸਿੰਘ ਨੰਡਿਆਲੀ, ਦਮਨਜੋਤ ਸਿੰਘ ਜਲਵੇੜੀ ਗਹਿਲਾਂ, ਮਨਜੀਤ ਸਿੰਘ ਮਾਨ ਖਾਨਪੁਰ, ਸਰਬਜੀਤ ਸਿੰਘ ਡੰਘੇੜੀਆਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਜ਼ੋਨ ਹਰਬੰਸਪੁਰਾ ਤੋਂ 'ਆਪ' ਦੇ ਰਣਜੀਤ ਸਿੰਘ ਚੀਮਾ ਰਹੇ ਜੇਤੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀ ਵੱਡੀ ਜਿੱਤ ਨੇ 'ਆਪ' ਦੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ- ਵਿਧ...
Ad Position 24