27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪੰਚਾਇਤ ਸੰਮਤੀ ਜ਼ੋਨ ਹਰਬੰਸਪੁਰਾ ਤੋਂ 'ਆਪ' ਦੇ ਰਣਜੀਤ ਸਿੰਘ ਚੀਮਾ ਰਹੇ ਜੇਤੂ

Ad Position 21
No active advertisement
ਅਜੀਤ ਡੈਸਕ 18-12-2025
ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਪੱਤਰ ਪ੍ਰੇਰਕ)-ਬੀਤੀ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪਈਆਂ ਵੋਟਾਂ ਦੇ ਅੱਜ ਨਤੀਜੇ ਐਲਾਨਿਆ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੰਚਾਇਤ ਸੰਮਤੀ ਜ਼ੋਨ ਨੰ-2 ਹਰਬੰਸਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਰਵੀ ਚੀਮਾ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ | ਇਸ ਮੌਕੇ ਰਵੀ ਚੀਮਾ ਨੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕਪੱਖੀ ਨੀਤੀਆਂ ਦੀ ਜਿੱਤ ਹੈ ਅਤੇ ਲੋਕਾਂ ਨੇ ਵਿਕਾਸ 'ਤੇ ਮੋਹਰ ਲਗਾਈ ਹੈ | ਉਨ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਹਾਜ਼ਰ ਰਹਿਣਗੇ ਅਤੇ ਜਿਹੜੀਆਂ ਉਮੀਦਾਂ ਨਾਲ ਵੋਟਰਾਂ ਨੇ ਉਨ੍ਹਾਂ ਪ੍ਰਤੀ ਵਿਸ਼ਵਾਸ ਪ੍ਰਗਟਾਇਆ ਹੈ, ਉਹ ਉਸ 'ਤੇ ਖ਼ਰਾ ਉੱਤਰਨਗੇ | ਉਨ੍ਹਾਂ ਕਿਹਾ ਕਿ ਜ਼ੋਨ ਅਧੀਨ ਆਉਂਦੇ ਪਿੰਡਾਂ ਵਿਚ ਜਿਹੜੇ ਵੀ ਵਿਕਾਸ ਦੇ ਕਾਰਜ ਰਹਿੰਦੇ ਹਨ ਉਹ ਪਹਿਲ 'ਤੇ ਆਧਾਰ 'ਤੇ ਕਰਵਾਏ ਜਾਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਬਲਾਕ ਸੰਮਤੀ ਮੈਂਬਰ ਚੁਣੇ ਗਏ ਰਣਜੀਤ ਸਿੰਘ ਰਵੀ ਚੀਮਾ ਹਰਲਾਲਪੁਰਾ ਨੂੰ ਵਧਾਈ ਦਿੱਤੀ | ਇਸ ਮੌਕੇ ਸਰਪੰਚ ਬੀਬੀ ਹਰਜਿੰਦਰ ਕੌਰ ਚੀਮਾ, ਸਾਹਿਬ ਸਿੰਘ, ਤਰਲੋਕ ਸਿੰਘ ਚੀਮਾ, ਸੰਤੋਖ ਸਿੰਘ, ਮਨਕਰਣ ਸਿੰਘ, ਰਣਜੀਤ ਸਿੰਘ ਹਿਮਾਯੂੰਪੁਰ, ਜਗਦੀਪ ਸਿੰਘ, ਜਤਿੰਦਰ ਸਿੰਘ, ਗੁਰਚਰਨ ਸਿੰਘ ਕਰਨ ਹਰਬੰਸਪੁਰਾ, ਉਧਮ ਸਿੰਘ, ਗੁਰਜੀਵਨ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਚੋਰੀ ਦੀ ਕਾਰ ਸਮੇਤ 2 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ, ਮਾਮਲਾ ਦਰਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਰਹੇ ਜੇਤੂ
Ad Position 24