27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪੁਲਿਸ ਨੇ ਚੋਰੀ ਦੀ ਕਾਰ ਸਮੇਤ 2 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ, ਮਾਮਲਾ ਦਰਜ

Ad Position 21
No active advertisement
ਫ਼ਤਹਿਗੜ੍ਹ ਸਾਹਿਬ ਪੁਲਿਸ ਪਾਰਟੀ ਦੀ ਹਿਰਾਸਤ ਵਿਚ ਚੋਰੀ ਦੀ ਕਾਰ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 18-12-2025
ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਬਲਜਿੰਦਰ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ 2 ਵਿਅਕਤੀਆਂ ਨੂੰ ਚੋਰੀ ਕੀਤੀ ਮਾਰੂਤੀ ਕਾਰ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ |
ਜਾਣਕਾਰੀ ਮੁਤਾਬਿਕ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ ਇਲਾਕੇ ਵਿਚ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਭੈਰੋਂਪੁਰ ਚੌਂਕ ਵਿਚ ਮੌਜੂਦ ਸਨ, ਜਿਸ ਦੌਰਾਨ ਪੁਲਿਸ ਪਾਰਟੀ ਨੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਕਾਰਵਾਈ ਕਰਦਿਆਂ ਫ਼ਤਹਿਗੜ੍ਹ ਸਾਹਿਬ ਸਾਈਡ ਤੋਂ ਚੁੰਨੀ ਵੱਲ ਨੂੰ ਆ ਰਹੀ ਇਕ ਮਾਰੂਤੀ ਕਾਰ ਨੂੰ ਸ਼ੱਕੀ ਹਾਲਤ ਵਿਚ ਰੋਕਿਆ, ਜਿਸ ਵਿਚ ਅਜੇਪਾਲ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਉਸ ਦਾ ਇਕ ਹੋਰ ਸਾਥੀ ਸਤਨਾਮ ਸਿੰਘ ਵਾਸੀ ਸਾਨੀਪੁਰ ਰੋਡ ਸਰਹਿੰਦ ਸਵਾਰ ਸਨ | ਜਦੋਂ ਪੁਲਿਸ ਪਾਰਟੀ ਨੇ ਉਕਤ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਕਤ ਮਾਰੂਤੀ ਕਾਰ ਉਨ੍ਹਾਂ ਚੋਰੀ ਕੀਤੀ ਹੋਈ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਅਜੇਪਾਲ ਸਿੰਘ ਅਤੇ ਸਤਨਾਮ ਸਿੰਘ ਨੂੰ ਚੋਰੀ ਦੀ ਕਾਰ ਸਮੇਤ ਆਪਣੀ ਹਿਰਾਸਤ ਵਿਚ ਲੈ ਲਿਆ | ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਾ 303 (2), 317 (2) ਬੀ.ਐੱਨ.ਐੱਸ. ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਚੋਣ ਆਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵਲੋਂ ਵੀ ਗਿਣਤੀ ਕੇਂਦਰਾਂ ਦਾ ਜਾਇਜ਼ਾ ਅਗਲੀ ਖ਼ਬਰ ਪੰਚਾਇਤ ਸੰਮਤੀ ਜ਼ੋਨ ਹਰਬੰਸਪੁਰਾ ਤੋਂ 'ਆਪ' ਦੇ ਰਣਜੀਤ ਸਿੰਘ ਚੀਮਾ ਰਹੇ ਜੇਤੂ
Ad Position 24