27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਮਾਜ ਸੇਵੀ ਕੰਮਾਂ 'ਚ ਮੋਹਰੀ ਭੂਮਿਕਾ ਨਿਭਾਉਣ ਬਦਲੇ ਕੌਂਸਲਰ ਹੈਪੀ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 18-12-2025
ਬਸੀ ਪਠਾਣਾਂ, 17 ਦਸੰਬਰ (ਐਚ.ਐਸ.ਗੌਤਮ)-ਬਲੱਡ ਡੋਨਰਜ਼ ਸੁਸਾਇਟੀ ਬਸੀ ਪਠਾਣਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਥਾਨਕ ਆਈ.ਟੀ.ਆਈ ਬਸੀ ਪਠਾਣਾਂ ਵਿਖੇ ਲਗਾਏ ਗਏ ਵਿਸ਼ਾਲ ਖ਼ੂਨ ਦਾਨ ਕੈਂਪ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਤੇ ਉੱਘੇ ਸਮਾਜ ਸੇਵੀ ਮਨਪ੍ਰੀਤ ਸਿੰਘ ਹੈਪੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬਲੱਡ ਡੋਨਰਜ਼ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਬਦਲੇ ਹੈਪੀ ਦਾ ਸਨਮਾਨ ਕੀਤਾ ਗਿਆ | ਹੈਪੀ ਨੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾ. ਮਹਿੰਦਰ ਸਿੰਘਲ, ਜਨਰਲ ਸਕੱਤਰ ਅਜੈ ਮਲਹੋਤਰਾ, ਅਰੁਣ ਪਾਠਕ, ਜਤਿਨ ਪਹਿਲਵਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਨਾਲਾਸ ਵਿਖੇ ਟੇਕਿਆ ਮੱਥਾ
Ad Position 24