ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਰਾਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਡਾਇਟ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਾ. ਆਨੰਦ ਗੁਪਤਾ ਪਿ੍ੰਸੀਪਲ ਡਾਇਟ ਕਮ ਸਹਾਇਕ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਵਲੋਂ ਕੀਤਾ ਗਿਆ¢ ਇਸ ਮੌਕੇ ਡਾਇਟ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਗੁਪਤਾ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂ ਦਾਨ ਹੈ ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ¢ ਖ਼ੂਨਦਾਨ ਕੈਂਪ ਦੀ ਅਗਵਾਈ ਕਰ ਰਹੇ ਬਲੱਡ ਬੈਂਕ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਡਾ. ਇਵਨਪ੍ਰੀਤ ਨੇ ਕਿਹਾ ਕਿ ਬਲੱਡ ਟ੍ਰਾਂਸਫ਼ਿਊਜ਼ਨ ਖ਼ੂਨਦਾਨ ਕਰਨ ਨਾਲ ਸਿਰਫ਼ ਇਕ ਹੀ ਮਰੀਜ਼ ਨੂੰ ਨਹੀਂ ਬਲਕਿ ਚਾਰ ਮਰੀਜ਼ਾਂ ਨੂੰ ਫ਼ਾਇਦਾ ਮਿਲਦਾ ਹੈ, ਕਿਉਂਕਿ ਖ਼ੂਨ ਦੇ ਚਾਰ ਕੰਪੋਨੈਂਟ ਪਲਾਜ਼ਮਾ, ਆਰ.ਬੀ.ਸੀ. ਪਲੇਟਲੈਟ ਤੇ ਤੌਰ 'ਤੇ ਅਤੇ ਹਿਮੋਫੀਲੀਆ ਦੇ ਮਰੀਜ਼ਾਂ ਵਿਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦੇ ਹਨ¢ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ | ਇਸ ਮੌਕੇ ਕੌਮੀ ਸੇਵਾ ਯੋਜਨਾ ਯੂਨਿਟ ਡਾਇਟ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਲਗਾਏ ਖ਼ੂਨਦਾਨ ਕੈਂਪ 'ਚ ਯੋਗਦਾਨ ਪਾਉਣ ਵਾਲੇ ਡਾਇਟ ਸਟਾਫ਼ ਅਤੇ ਸਿੱਖਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ¢ ਕੈਂਪ ਵਿੱਚ ਪਰਵਿੰਦਰ ਸਿੰਘ ਨੋਡਲ ਅਫ਼ਸਰ ਕੌਮੀ ਸੇਵਾ ਯੋਜਨਾ ਯੂਨਿਟ ਡਾਇਟ ਫ਼ਤਹਿਗੜ੍ਹ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਂਪ ਦੌਰਾਨ 31 ਯੂਨਿਟ ਬਲੱਡ ਇਕੱਠਾ ਕੀਤਾ ਗਿਆ ਹੈ, ਜੋ ਕਿ ਬਲੱਡ ਬੈਂਕ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਹੀ ਲੋੜਵੰਦ ਲੋਕਾਂ ਦੀ ਸੇਵਾ ਲਈ ਜਮ੍ਹਾਂ ਕਰਵਾਇਆ ਗਿਆ¢ ਇਸ ਮੌਕੇ ਸੀਨੀਅਰ ਲੈਕਚਰਾਰ ਕੰਵਲਦੀਪ ਸਿੰਘ ਸੋਹੀ, ਵੰਦਨਾ ਚੋਪੜਾ, ਵੰਦਨਾ ਸ਼ਰਮਾ, ਜਸਪਾਲ ਕੌਰ, ਪਰਮਿੰਦਰ ਕੌਰ, ਹਰਪ੍ਰੀਤ ਕੌਰ, ਹਰਜੀਤ ਸਿੰਘ, ਸੁਜਾਦ ਅਲੀ, ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ ਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |