27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਅਕਾਲੀ ਦਲ ਦੀਆਂ ਬੀਬੀਆਂ ਦੀ ਜਿੱਤ 'ਆਪ' ਦੇ ਧੱਕੇਸ਼ਾਹੀ ਵਿਰੁੱਧ ਲੋਕਾਂ ਦਾ ਫ਼ਤਵਾ- ਰਾਜੂ ਖੰਨਾ

Ad Position 21
No active advertisement
ਬਲਾਕ ਸੰਮਤੀ ਜ਼ੋਨ ਭੱਦਲਥੂਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜੇਤੂ ਉਮੀਦਵਾਰ ਬੀਬੀ ਦਪਿੰਦਰ ਕੌਰ ਭੱਦਲਥੂਹਾ ਤੇ ਬਲਾਕ ਸੰਮਤੀ ਜ਼ੋਨ ਮਛਰਾਏ ਖ਼ੁਰਦ ਤੋਂ ਜੇਤੂ ਉਮੀਦਵਾਰ ਬੀਬੀ ਹਰਦੀਪ ਕੌਰ ਰੁੜਕੀ ਦਾ ਸਨਮਾਨ ਕਰਨ ਸਮੇਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ | ਅਜੀਤ ਤਸਵੀਰ <br/> 18-12-2025
ਅਮਲੋਹ, 17 ਦਸੰਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਬਲਾਕ ਸੰਮਤੀ ਅਮਲੋਹ ਦੇ ਚੋਣ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਜ਼ੋਨ ਭੱਦਲਥੂਹਾ ਤੋਂ ਬੀਬੀ ਦਪਿੰਦਰ ਕੌਰ ਅਤੇ ਜ਼ੋਨ ਮਛਰਾਏ ਖ਼ੁਰਦ ਤੋਂ ਬੀਬੀ ਹਰਦੀਪ ਕੌਰ ਰੁੜਕੀ ਨੇ ਜਿੱਤ ਹਾਸਲ ਕਰਕੇ ਸਾਬਤ ਕਰ ਦਿੱਤਾ ਹੈ ਕਿ ਲੋਕ ਹੁਣ 'ਆਪ' ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ | ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫ਼ਤਰ ਵਿਚ ਜੇਤੂ ਉਮੀਦਵਾਰਾਂ ਦਾ ਸਨਮਾਨ ਕਰਨ ਆਪਣੇ ਸੰਬੋਧਨ ਵਿਚ ਕੀਤਾ | ਉਨ੍ਹਾਂ ਇਸ ਮੌਕੇ ਤੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ 'ਆਪ' ਦੇ ਪਿੱਠੂ ਬਣ ਕੇ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਧੱਕਾ ਕੀਤਾ ਹੈ, ਉਨ੍ਹਾਂ ਤੋਂ ਸਮਾਂ ਆਉਣ 'ਤੇ ਹਿਸਾਬ ਲਿਆ ਜਾਵੇਗਾ | ਉਨ੍ਹਾਂ ਵਰਕਰਾਂ ਨੂੰ ਵਧਾਈ ਦਿੰਦਿਆਂ 2027 ਦੀਆਂ ਚੋਣਾਂ ਲਈ ਹੁਣੇ ਤੋਂ ਜੁੱਟ ਜਾਣ ਦਾ ਸੱਦਾ ਦਿੱਤਾ ਤਾਂ ਜੋ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੋਕ-ਪੱਖੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਮੁੱਢੜੀਆ, ਰਣਜੀਤ ਸਿੰਘ ਘੋਲਾ ਰੁੜਕੀ, ਹਰਬੰਸ ਸਿੰਘ ਬਡਾਲੀ, ਕੁਲਦੀਪ ਸਿੰਘ ਮਛਰਾਈ, ਜਤਿੰਦਰ ਸਿੰਘ ਧਾਲੀਵਾਲ, ਹਰਮਿੰਦਰ ਸਿੰਘ ਕੁੰਭੜਾ, ਕੈਪਟਨ ਜਸਵੰਤ ਸਿੰਘ ਬਾਜਵਾ, ਜਰਨੈਲ ਸਿੰਘ ਮਾਜਰੀ, ਜਤਿੰਦਰ ਸਿੰਘ ਚੈਰੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਮਹੀਨੇ ਨੂੰ ਦੇਖਦਿਆਂ ਗਿਣਤੀ ਕੇਂਦਰਾਂ ਦੇ ਬਾਹਰ ਨਹੀਂ ਕੀਤਾ ਗਿਆ ਢੋਲ-ਢਮੱਕਾ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24