27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮਾਤਾ ਗੁਜਰੀ ਕਾਲਜ ਵਿਖੇ ਰੰਗਮੰਚ ਕਲਾਵਾਂ ਦਾ ਸਿਖਲਾਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 18-12-2025
ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਵਿਦਿਆਰਥੀਆਂ ਨੂੰ ਰੰਗਮੰਚ ਕਲਾਵਾਂ ਸੰਬੰਧੀ ਸਿਖਲਾਈ ਪ੍ਰਦਾਨ ਕਰਨ ਲਈ 20 ਦਿਨਾਂ ਦੇ ਵਿਸ਼ੇਸ਼ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ | ਕੈਂਪ ਦੇ ਉਦਘਾਟਨ ਦੌਰਾਨ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕੈਂਪ ਵਿਚ ਅਗਲੇ ਸਾਲ ਜਨਵਰੀ ਵਿਚ ਹੋਣ ਜਾ ਰਹੇ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਦੇ ਰੰਗਮੰਚ ਦੇ ਮੁਕਾਬਲਿਆਂ ਲਈ ਵਿਦਿਆਰਥੀ ਕਲਾਕਾਰਾਂ ਦੀ ਚੋਣ ਪੂਰੀ ਤਰ੍ਹਾਂ ਨਿਰਪੱਖ ਤੇ ਯੋਗਤਾ ਦੇ ਆਧਾਰ 'ਤੇ ਕੀਤੀ ਜਾਵੇਗੀ | ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਦਾ ਕਾਲਜ ਵਿਖੇ ਟਰੇਨਿੰਗ ਕੈਂਪ ਲਗਾਉਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਨੂੰ ਆਪਣੀ ਛੁਪੀ ਪ੍ਰਤਿਭਾ ਬਾਰੇ ਪਤਾ ਚੱਲਦਾ ਹੈ ਤੇ ਉਨ੍ਹਾਂ ਵਿਚ ਲੀਡਰਸ਼ਿਪ ਦੇ ਗੁਣ, ਆਪਸੀ ਸਹਿਯੋਗ ਅਤੇ ਟੀਮ ਪ੍ਰਬੰਧਨ ਦੀ ਭਾਵਨਾ ਪੈਦਾ ਹੁੰਦੀ ਹੈ | ਕਾਲਜ ਦੇ ਡੀਨ ਸੱਭਿਆਚਾਰਕ ਸਰਗਰਮੀਆਂ ਡਾ. ਜਗਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਦੇ ਰੰਗਮੰਚ ਲਈ ਚੁਣੇ ਹੋਏ ਵਿਦਿਆਰਥੀ ਭਾਗ ਲੈ ਰਹੇ ਹਨ, ਜੋ 6 ਤੋਂ 10 ਜਨਵਰੀ 2026 ਤੱਕ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ ਆਯੋਜਿਤ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿਚ ਭਾਗ ਲੈਣਗੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਨੁਮਾਇੰਦਗੀ ਕਰਨਗੇ | ਇਸ ਮੌਕੇ ਕਾਲਜ ਦੇ ਰੰਗਮੰਚ ਕਲਾਵਾਂ ਦੇ ਕੋਚ ਅਵਿੰਦਰ ਸਿੰਘ ਰਾਜੂ, ਸੰਨਦੀਪ ਸਿੰਘ, ਸੁਖਜਿੰਦਰ ਸਿੰਘ, ਸੱਭਿਆਚਾਰਕ ਸਰਗਰਮੀਆਂ ਕਮੇਟੀ ਮੈਂਬਰ ਡਾ. ਗਗਨਦੀਪ ਸਿੰਘ, ਪ੍ਰੋ. ਗੁਰਲੀਨ ਕੌਰ, ਡਾ. ਹਰਸਿਮਰਨ ਸਿੰਘ, ਡਾ. ਰਜਨੀਸ਼ ਠਾਕੁਰ ਤੇ ਪ੍ਰੋ. ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਮਹੀਨੇ ਨੂੰ ਦੇਖਦਿਆਂ ਗਿਣਤੀ ਕੇਂਦਰਾਂ ਦੇ ਬਾਹਰ ਨਹੀਂ ਕੀਤਾ ਗਿਆ ਢੋਲ-ਢਮੱਕਾ
Ad Position 24