ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੁਆਰਾ ਅੱਜ ਜੁਗਨੂ ਪੈਲਸ ਸਰਹਿੰਦ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਗਿਆ, ਜਿਸ ਵਿਚ ਨੇਹਾ ਪਰਾਸ਼ਰ ਅਸਿਸਟੈਂਟ ਜਨਰਲ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਪੰਚਕੂਲਾ ਨੇ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ | ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਅਵਤਾਰ ਸਿੰਘ ਚੀਫ਼ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ, ਅਸ਼ੋਕ ਕੁਮਾਰ, ਪੁਲਿਸ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਤੇ ਮੈਨੇਜਰ ਲੀਡ ਬੈਂਕ ਫ਼ਤਹਿਗੜ੍ਹ ਸਾਹਿਬ ਸੁਮਨ ਸਹੋਤਾ ਵਲੋਂ ਵੀ ਆਪਣੀ ਹਾਜ਼ਰੀ ਲਵਾਈ ਗਈ | ਇਸ ਮੌਕੇ ਆਗੂਆਂ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਨਗੌਲਿਆਂ ਕਰ ਰਹੀਆਂ ਹਨ, ਜਿਸ ਕਾਰਨ ਪੈਨਸ਼ਨਰਾਂ 'ਚ ਸਰਕਾਰ ਖ਼ਿਲਾਫ਼ ਰੋਸ ਦੀ ਲਹਿਰ ਲਗਾਤਾਰ ਪ੍ਰਚੰਡ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੈਨਸ਼ਨਰ ਇਕਜੁੱਟ ਹਨ, ਜਿਨ੍ਹਾਂ ਦੁਆਰਾ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਇਸ ਮੌਕੇ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਅਗਵਾਈ ਹੇਠ 76 ਸਾਲਾ ਪੈਨਸ਼ਨਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕਾਰਜਕਾਰੀ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਸੁਰਿੰਦਰ ਰਾਮ ਜਨਰਲ ਸਕੱਤਰ, ਪ੍ਰੀਤਮ ਸਿੰਘ ਨਾਗਰਾ, ਜਸਵਿੰਦਰ ਸਿੰਘ ਆਹਲੂਵਾਲੀਆ, ਕਰਨੈਲ ਸਿੰਘ ਬੱਸੀ ਪਠਾਣਾ, ਹਰਚੰਦ ਸਿੰਘ ਪੰਜੋਲੀ, ਪ੍ਰੇਮ ਸਿੰਘ ਨਲੀਨਾ, ਸੁੱਚਾ ਸਿੰਘ ਨਬੀਪੁਰ, ਰੌਸ਼ਨ ਲਾਲ ਸੂਦ, ਰਾਮ ਸ਼ਰਨ ਸੂਦ, ਰਾਮ ਰਾਜ ਬਸੀ ਪਠਾਣਾਂ, ਕਰਨੈਲ ਸਿੰਘ ਵਜੀਰਾਬਾਦ, ਰਾਮ ਮੂਰਤੀ ਖਮਾਣੋਂ, ਅਜੈਬ ਸਿੰਘ ਖਮਾਣੋਂ, ਮਹਿੰਦਰ ਸਿੰਘ ਜੱਲ੍ਹਾ, ਪ੍ਰੇਮ ਸਿੰਘ, ਜੈ ਕਿ੍ਸ਼ਨ ਤੇ ਸੋਹਣ ਸਿੰਘ ਨਸਰਾਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪੈਨਸ਼ਨਰਾਂ ਨੇ ਆਪਣੀ ਹਾਜ਼ਰੀ ਲਗਵਾਈ |