27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸ਼ਹੀਦੀ ਸਭਾ ਦੇ ਮੱਦੇਨਜ਼ਰ ਆਮ ਆਦਮੀ ਕਲੀਨਿਕਾਂ 'ਤੇ ਤਾਇਨਾਤ ਡਾਕਟਰਾਂ ਨੂੰ ਕੀਤੀਆਂ ਹਦਾਇਤਾਂ

Ad Position 21
No active advertisement
ਅਜੀਤ ਡੈਸਕ 18-12-2025
ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਵਲੋਂ ਜ਼ਿਲ੍ਹੇ ਅੰਦਰ ਆਮ ਆਦਮੀ ਕਲੀਨਿਕਾਂ 'ਤੇ ਤਾਇਨਾਤ ਡਾਕਟਰਾਂ ਤੇ ਕਲੀਨੀਕਲ ਸਹਾਇਕਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਆਮ ਆਦਮੀ ਕਲੀਨਿਕਾਂ ਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਚੁਸਤ, ਦਰੁਸਤ ਰੱਖਿਆ ਜਾਵੇ | ਉਨ੍ਹਾਂ ਕਿਹਾ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਜ਼ਿਲੇ੍ਹ ਅੰਦਰ ਕਿਸੇ ਵੀ ਕਿਸਮ ਦੀ ਸਿਹਤ ਸਮੱਸਿਆ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਸਿਹਤ ਕੇਂਦਰਾਂ ਵਿਚ ਦਵਾਈਆਂ ਲੋੜੀਂਦੀ ਮਾਤਰਾ ਵਿਚ ਜਮ੍ਹਾਂ ਰੱਖੀਆਂ ਜਾਣ ਅਤੇ ਹੋਰ ਲੋੜੀਂਦੇ ਉਪਕਰਨ ਚਾਲੂ ਹਾਲਤ ਵਿਚ ਰੱਖਣੇ ਯਕੀਨੀ ਬਣਾਏ ਜਾਣ | ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦਿੱਤੀਆਂ ਜਾਣ ਵਾਲੀਆਂ ਵਿਸ਼ੇਸ਼ ਸਿਹਤ ਸਹੂਲਤਾਂ ਦੇ ਨਾਲ-ਨਾਲ ਰੁਟੀਨ ਸਿਹਤ ਸੇਵਾਵਾਂ ਲਈ ਜਾਰੀ ਰੱਖੀਆਂ ਜਾਣ, ਜਿਸ ਤਹਿਤ ਜੱਚਾ ਬੱਚਾ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ, ਗਰਭਵਤੀ ਔਰਤਾਂ ਦੀ ਅਰਲੀ ਰਜਿਸਟ੍ਰੇਸ਼ਨ, ਨਿਰਧਾਰਿਤ ਐਂਟੀਨੇਟਲ ਚੈੱਕਅਪ, ਸੰਪੂਰਨ ਟੀਕਾਕਰਨ ਤੇ ਡਾਇਗਨੋਸਟਿਕ ਸੇਵਾਵਾਂ ਤਹਿਤ ਲੋੜੀਂਦੇ ਅਲਟਰਾਸਾਊਾਡ ਇੰਪੈਨਲਡ ਜਾਂ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾਏ ਜਾਣ ਤੇ ਜਣੇਪਾ ਸਰਕਾਰੀ ਸੰਸਥਾਵਾਂ ਵਿਚ ਕਰਵਾਇਆ ਜਾਵੇ ਤਾਂ ਜੋ ਜੱਚਾ-ਬੱਚਾ ਮੌਤ ਦਰ ਨੂੰ ਘਟਾਇਆ ਜਾ ਸਕੇ | ਇਸ ਮੌਕੇੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡੀ.ਡੀ.ਐੱਚ.ਓ. ਡਾ. ਪਾਰੁਲ ਗੁਪਤਾ, ਡੀ.ਪੀ.ਐੱਮ. ਡਾ. ਕਸੀਤਿਜ ਸੀਮਾ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ ਤੇ ਬੀ. ਸੀ. ਸੀ. ਅਮਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ
Ad Position 24