27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਦਿੱਤਾ ਸੱਦਾ

Ad Position 21
No active advertisement
ਅਜੀਤ ਡੈਸਕ 18-12-2025
ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਮਨਪ੍ਰੀਤ ਸਿੰਘ)-ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮਾਤਾ ਗੁਜਰੀ ਕਾਲਜ ਦੇ ਆਡੀਟੋਰੀਅਮ ਵਿਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਕੁਮਾਰ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮਾਤਾ ਗੁਜਰੀ ਸਕੂਲ ਅਤੇ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਨਾਲ ਸਬੰਧਿਤ ਸਵਾਲ-ਜਵਾਬ ਵੀ ਕੀਤੇ ਗਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਨਸ਼ਾ ਕਰਦਾ ਜਾਂ ਵੇਚਦਾ ਮਿਲਦਾ ਹੈ ਤਾਂ ਇਸ ਬਾਰੇ ਆਪਣੇ ਅਧਿਆਪਕ ਨੂੰ ਜਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਸ ਦੌਰਾਨ ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਾਰਜ ਪ੍ਰਣਾਲੀ ਤੇ ਇਨ੍ਹਾਂ ਦੁਆਰਾ ਆਮ ਜਨਤਾ ਨੂੰ ਕਿਹੜੇ-ਕਿਹੜੇ ਲਾਭ ਦਿੱਤੇ ਜਾਂਦੇ ਹਨ, ਬਾਰੇ ਵੀ ਚਾਨਣਾ ਪਾਇਆ ਗਿਆ | ਇਸ ਮੌਕੇ ਅਸ਼ੋਕ ਕੁਮਾਰ ਚੌਹਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਉਪਰੰਤ ਹਰਭਜਨ ਸਿੰਘ ਮਹਿਮੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਹੀ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਨੇ ਚਾਈਲਡ ਹੈਲਪ ਲਾਈਨ ਨੰ. 1098 ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕੰਮਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਮਾਤਾ ਗੁਜਰੀ ਕਾਲਜ ਦੇ ਪ੍ਰੋਫ਼ੈਸਰ ਸਾਹਿਬਾਨ ਤੇ ਮਾਤਾ ਗੁਜਰੀ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੁਸ਼ਮਣ ਦੇਸ਼ਾਂ ਨੇ ਬੌਂਡੀ ਗੋਲੀਬਾਰੀ ਤੋਂ ਬਾਅਦ ਪਾਕਿ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼-ਤਰਾਰ ਅਗਲੀ ਖ਼ਬਰ ਸ਼ਹੀਦੀ ਸਭਾ ਦੇ ਮੱਦੇਨਜ਼ਰ ਆਮ ਆਦਮੀ ਕਲੀਨਿਕਾਂ 'ਤੇ ਤਾਇਨਾਤ ਡਾਕਟਰਾਂ ਨੂੰ ਕੀਤੀਆਂ ਹਦਾਇਤਾਂ
Ad Position 24