20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

'ਆਪ' ਦੇ ਜੇਤੂ ਉਮੀਦਵਾਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 19-12-2025
ਫ਼ਤਹਿਗੜ੍ਹ ਸਾਹਿਬ, 18 ਦਸੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੇ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਦੇ ਵਿਚ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਸਾਹਿਬਾਨ ਵੱਡੀ ਗਿਣਤੀ ਦੇ ਵਿਚ ਇਕੱਤਰ ਹੋਏ | ਵਿਧਾਇਕ ਦਫ਼ਤਰ ਫ਼ਤਹਿਗੜ੍ਹ ਸਾਹਿਬ ਤੋਂ ਪੈਦਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਪਹੁੰਚੇ | ਸਾਰੇ ਹੀ ਉਮੀਦਵਾਰ ਹਲਕਾ ਵਿਧਾਇਕ ਰਾਈ ਦੀ ਅਗਵਾਈ 'ਚ ਗੁਰੂ ਘਰ ਨਤਮਸਤਕ ਹੋਏ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਗੁਰੂ ਘਰ ਨਤਮਸਤਕ ਹੋਣ ਉਪਰੰਤ ਵਿਧਾਇਕ ਲਖਵੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਲਕਾ ਵਾਸੀਆਂ ਦੇ ਹਮੇਸ਼ਾ ਰਿਣੀ ਰਹਿਣਗੇ, ਕਿਉਂਕਿ ਹਲਕੇ ਦੇ ਲੋਕਾਂ ਨੇ ਹਮੇਸ਼ਾ ਹੀ ਉਨ੍ਹਾਂ ਤੇ ਭਰੋਸਾ ਜਤਾਇਆ ਹੈ | ਪਹਿਲਾਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ, ਫਿਰ ਸਰਪੰਚੀ ਦੀਆਂ ਚੋਣਾਂ ਦੌਰਾਨ, ਹੁਣ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ 'ਚ ਫ਼ਤਵਾ ਦਿੱਤਾ | ਉਨ੍ਹਾਂ ਦੇ ਕੋਲ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸ਼ਬਦ ਨਹੀਂ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਲਕੇ ਦੇ ਲੋਕਾਂ ਨੇ ਭਰੋਸਾ ਜਤਾਇਆ ਹੈ, ਉਹ ਉਮੀਦ ਕਰਦੇ ਹਨ ਕਿ ਨਵੇਂ ਚੁਣੇ ਹੋਏ ਉਮੀਦਵਾਰ ਵੀ ਇਸੇ ਤਰ੍ਹਾਂ ਹਲਕੇ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣਗੇ ਅਤੇ ਹਲਕਾ ਵਾਸੀਆਂ ਦੀਆਂ ਉਮੀਦਾਂ ਤੇ ਖਰੇ ਉਤਰਨਗੇ | ਉਨ੍ਹਾਂ ਨੇ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਚਾਰ ਜ਼ਿਲ੍ਹਾ ਪਰਿਸ਼ਦ ਜ਼ੋਨ ਹਨ ਜਿੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਬਲਾਕ ਸੰਮਤੀ ਮੈਂਬਰਾਂ ਦੀਆਂ 30 ਸੀਟਾਂ ਸਨ, ਜਿਨ੍ਹਾਂ ਦੇ ਵਿਚੋਂ 21 ਸੀਟਾਂ ਤੇ ਆਮ ਆਦਮੀ ਪਾਰਟੀ ਦੇ ਮੈਂਬਰ ਜੇਤੂ ਰਹੇ ਹਨ | ਅੰਤ ਵਿਚ ਉਨ੍ਹਾਂ ਸਾਰੇ ਜਿੱਤੇ ਹੋਏ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਜਿੱਤ ਦੀ ਖ਼ੁਸ਼ੀ ਵਿਚ ਜਸ਼ਨ ਨਾ ਮਨਾ ਕੇ ਗੁਰੂ ਘਰ ਨਤਮਸਤਕ ਹੋਣ ਨੂੰ ਸਹੀ ਸਮਝਿਆ | ਸ਼ਹੀਦੀ ਪੰਦਰ੍ਹਵਾੜਾ ਹੋਣ ਕਾਰਨ ਉਕਤ ਫੈਸਲਾ ਲਿਆ ਗਿਆ ਸੀ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਜੇਤੂ ਮੈਂਬਰ ਚਨਾਰਥਲ ਕਲਾਂ ਜ਼ੋਨ ਤੋਂ ਬਲਜਿੰਦਰ ਸਿੰਘ, ਮਾਧੋਪੁਰ ਜ਼ੋਨ ਤੋਂ ਨਰਿੰਦਰ ਕੌਰ ਡੇਰਾ, ਮੂਲੇਪੁਰ ਜ਼ੋਨ ਤੋਂ ਕੁਲਜਿੰਦਰ ਕੌਰ ਘੁੰਮਣ, ਖੇੜਾ ਜ਼ੋਨ ਤੋਂ ਅਮਰਿੰਦਰ ਸਿੰਘ ਮੰਡੋਫਲ, ਬਲਾਕ ਖੇੜਾ ਤੋਂ ਜੇਤੂ ਮੈਂਬਰ ਸਰਬਜੀਤ ਕੌਰ, ਬਿਕਰਮ ਸਿੰਘ, ਪਰਵਿੰਦਰ ਕੌਰ, ਸੰਦੀਪ ਕੌਰ, ਮਲਕੀਤ ਸਿੰਘ, ਕਰਮਜੀਤ ਹੈਪੀ, ਰਮਨਪ੍ਰੀਤ ਕੌਰ, ਬਲਕਾਰ ਸਿੰਘ, ਬਲਾਕ ਸੰਮਤੀ ਸਰਹਿੰਦ ਤੋਂ ਜੇਤੂ ਮੈਂਬਰ ਸੁਖਪ੍ਰੀਤ ਕੌਰ, ਰਣਜੀਤ ਸਿੰਘ ਚੀਮਾ, ਸਤਬੀਰ ਸਿੰਘ, ਮਨਜੀਤ ਸਿੰਘ, ਭਜਨ ਸਿੰਘ, ਚਰਨਜੀਤ ਕੌਰ, ਗੁਰਜੀਤ ਸਿੰਘ ਬਿੱਟਾ, ਮਨਪ੍ਰੀਤ ਸਿੰਘ, ਹਰਜਿੰਦਰ ਕੌਰ, ਹਰਦੀਪ ਕੌਰ, ਹਰਮੀਤ ਸਿੰਘ ਛੰਨਾ, ਮਨਦੀਪ ਸਿੰਘ ਪੋਲਾ, ਭੁਪਿੰਦਰ ਕੌਰ ਆਦਿ ਵੀ ਹਾਜ਼ਰ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਹਾਦਰ ਖ਼ਾਨ, ਮਾਨਵ ਟਿਵਾਣਾ ,ਸਰਬਜੀਤ ਰੁੜਕੀ, ਜਗਜੀਤ ਰਿਉਣਾ, ਲਖਵਿੰਦਰ ਜਾਗੋ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਰਾਜ ਦਵਿੰਦਰ ਸਿੰਘ ਲਾਡੀ, ਗੁਰਮੇਲ ਸਿੰਘ ਪੰਡਰਾਲੀ, ਅਮਰੀਕ ਸਿੰਘ ਬਾਲਪੁਰ, ਅਸੀਸ ਅਤਰੀ ਅਤੇ ਪਵੇਲ ਹਾਂਡਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਵੈਲੀ ਮੂਹਰੇ ਗੰਦੇ ਪਾਣੀ ਦੀ ਸਮੱਸਿਆ ਨੂੰ ਤੁਰੰਤ ਦਰੁਸਤ ਕੀਤਾ ਜਾਵੇ- ਮਕਾਰੋਂਪੁਰ, ਕਲੌੜ ਅਗਲੀ ਖ਼ਬਰ ਪੀ. ਆਰ. ਪਾਂਡੀਅਨ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ
Ad Position 24